ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਸਹਿਯੋਗ ਨਾਲ ਕਰਵਾਈ ਗਈ ਸਵੀਪ ਗਤੀਵਿਧੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਾਨਯੋਗ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ੍ਰੀਮਤੀ ਬਲਜੀਤ ਕੌਰ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਕਪਿਲ ਸ਼ਰਮਾ ਦੇ ਹੁਕਮਾਂ ਅਨੁਸਾਰ ਸਵੀਪ ਟੀਮ 086 ਮੁਕਤਸਰ ਵੱਲੋਂ ਵੋਟਰਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਵੋਟਾਂ ਪਾਉਣ ਸੰਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਸਵੀਪ ਟੀਮ 086 ਮੁਕਤਸਰ ਵੱਲੋਂ ਵੋਟਰਾਂ ਨੂੰ ਆਪਣੇ ਹੱਕ ਦੀ ਵਰਤੋਂ ਕਰਨ ਸੰਬੰਧੀ ਪ੍ਰੇਰਿਤ ਕਰਨ ਲਈ ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਲਗਾਏ ਗਏ ਮੁਫ਼ਤ ਸ਼ੂਗਰ ਚੈੱਕਅਪ ਕੈਂਪ ਜੋ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ ਵਿੱਚ ਸਵੀਪ ਟੀਮ ਵੱਲੋਂ ਪਹੁੰਚ ਕੇ ਇਸ ਕੈਂਪ ਵਿੱਚ ਸ਼ਾਮਿਲ ਹੋਏ ਸਾਰੇ ਮੈਂਬਰਾਂ ਅਤੇ ਅਤੇ ਕੈਂਪ ਵਿੱਚ ਭਾਗ ਲੈਣ ਆਏ ਸ਼ਹਿਰ ਨਿਵਾਸੀਆਂ ਨੂੰ ਆਉਣ ਵਾਲੀ 1 ਜੂਨ ਨੂੰ ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਮੌਕੇ ਲਾਇਨਜ਼ ਕਲੱਬ ਆਜ਼ਾਦ ਦੇ ਮੈਂਬਰਾਂ ਨੇ ਸਵੀਪ ਟੀਮ ਦੇ ਇਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਨਾਲ ਇਹ ਭਰੋਸਾ ਦਵਾਇਆ ਕਿ ਉਨਾਂ ਦੇ ਕਲੱਬ ਦੇ ਮੈਂਬਰ ਨਾ ਕੇਵਲ ਆਪਣੀ ਵੋਟ ਦੀ ਵਰਤੋਂ ਕਰਨਗੇ ਬਲਕਿ ਇਸ ਸੰਦੇਸ਼ ਨੂੰ ਦੂਸਰੇ ਵੋਟਰਾਂ ਤੱਕ ਵੀ ਪਹੁੰਚਾਉਣਗੇ। ਸਵੀਪ ਟੀਮ ਵੱਲੋਂ ਵੀ ਕਲੱਬ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਸਵੀਪ ਟੀਮ ਵੱਲੋਂ ਰੇਲਵੇ ਫਾਟਕ ਦੇ ਨਜ਼ਦੀਕ ਮਜ਼ਦੂਰ ਵਰਗ ਨੂੰ ਵੀ ਆਉਣ ਵਾਲੀਆਂ ਚੋਣਾਂ ਵਿੱਚ ਆਪਣਾ ਰੋਲ ਅਦਾ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਸਾਰਾ ਮਜ਼ਦੂਰ ਵਰਗ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ। ਇਸ ਮੌਕੇ ਕਲੱਬ ਦੇ ਪ੍ਰਧਾਨ ਸ਼੍ਰੀ ਅਮਰਦੀਪ ਸਿੰਘ, ਸ੍ਰੀ ਰਵੀ ਅਗਰਵਾਲ, ਸ਼੍ਰੀ ਵਿਕਾਸ ਗੋਇਲ, ਸ੍ਰੀ ਬੂਟਾ ਰਾਮ ਕਮਰਾ, ਬਲਾਕ ਨੋਡਲ ਅਫ਼ਸਰ ਸ੍ਰੀ ਸ਼ਮਿੰਦਰ ਬੱਤਰਾ, ਸ੍ਰੀ ਸੰਜੀਵ ਗਰੋਵਰ, ਸ੍ਰੀ ਗੁਰਦੇਵ ਅਰੋੜਾ, ਸ੍ਰੀ ਧੀਰਜ ਕੁਮਾਰ, ਸ੍ਰੀ ਗੌਰਵ ਦੁੱਗਲ, ਸ੍ਰੀ ਪ੍ਰਵੀਨ ਸ਼ਰਮਾ ਅਤੇ ਸ੍ਰੀ ਸੰਨੀ ਮਿੱਤਲ ਹਾਜ਼ਿਰ ਸਨ। Author : Malout Live