ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਦੂਜਾ T20 ਮੈਚ ਅੱਜ

ਭਾਰਤ ਤੇ ਦੱਖਣੀ ਅਫ਼ਰੀਕਾ ਦੇ ਵਿਚਕਾਰ ਤਿੰਨ ਟੀ -20 ਇੰਟਰਨੈਸ਼ਨਲ ਮੈਚਾਂ ਦੀ ਸੀਰੀਜ਼ ਦਾ ਅੱਜ ਦੂਸਰਾ ਮੈਚ ਮੋਹਾਲੀ ਦੇ PCA ਸਟੇਡੀਅਮ ਵਿਖੇ ਖੇਡਿਆ ਜਾਵੇਗਾ। ਇਸ ਮੈਚ ਨੂੰ ਲੈ ਕੇ ਜਿਥੇ ਦੋਹਾਂ ਟੀਮਾਂ ਦੇ ਖਿਡਾਰੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਦਰਸ਼ਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਇਸ ਸੀਰੀਜ਼ ਦਾ ਪਹਿਲਾ ਮੈਚ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਖੇਡਿਆ ਜਾਣਾ ਸੀ ਜੋ ਕਿ ਮੀਂਹ ਦੇ ਕਾਰਨ ਰੱਦ ਹੋ ਗਿਆ।ਜਿਸ ਕਾਰਨ ਦਰਸ਼ਕਾਂ ‘ਚ ਭਾਰੀ ਨਿਰਾਸ਼ਾ ਦੇਖਣ ਨੂੰ ਮਿਲੀ ਸੀ।