ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਟੇਬਲ ਟੈਨਿਸ ਖਿਡਾਰੀਆਂ ਨੇ 'ਖੇਡਾਂ ਵਤਨ ਪੰਜਾਬ ਦੀਆਂ'-2023'ਵਿੱਚ ਕੀਤੀ ਜਿੱਤ ਪ੍ਰਾਪਤ

ਮਲੋਟ: 'ਖੇਡਾਂ ਵਤਨ ਪੰਜਾਬ ਦੀਆਂ'-2023 ਜ਼ਿਲ੍ਹਾ ਪੱਧਰੀ ਖੇਡਾਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀਆਂ ਹਨ। ਜਿਨ੍ਹਾਂ ਵਿੱਚ ਐਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਟੇਬਲ ਟੈਨਿਸ U-14 ਤੇ U-21 ਲੜਕਿਆਂ ਨੇ ਜ਼ਿਲ੍ਹੇ ਵਿੱਚੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਸਟੇਟ ਪੱਧਰੀ ਖੇਡਾਂ ਵਿੱਚ ਆਪਣੀ ਜਗ੍ਹਾ ਪੱਕੀ ਕਰ ਕੇ ਆਪਣੇ ਸਕੂਲ ਅਤੇ ਸ਼ਹਿਰ ਦਾ ਨਾਂ ਰੋਸ਼ਨ ਕੀਤਾ।

ਇਸ ਅਵਸਰ ਤੇ ਸਕੂਲ ਦੀ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਖਿਡਾਰੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਸੰਸਥਾ ਦੇ ਪ੍ਰਧਾਨ ਸ਼੍ਰੀ ਰਜਿੰਦਰ ਗਰਗ ਤੇ ਮੈਨੇਜਰ ਸ਼੍ਰੀ ਵਿਕਾਸ ਗੋਇਲ ਅਤੇ ਕਮੇਟੀ ਮੈਂਬਰਜ ਨੇ ਫਿਜੀਕਲ ਇੰਚਾਰਜ ਰਾਹੁਲ ਸ਼ਰਮਾ, ਸ. ਸਾਹਿਬ ਸਿੰਘ ਅਤੇ ਸਮੂਹ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਇਸ ਦੇ ਨਾਲ ਹੀ ਰਾਜ ਪੱਧਰੀ ਖੇਡਾਂ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ। Author: Malout Live