District NewsMalout News

ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਪਹੁੰਚੀਆਂ ਮਲੋਟ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤਾ ਗਿਆ ਸਵਾਗਤ

ਮਲੋਟ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸ਼ਾਲੀ ਵਿਰਸੇ ਅਤੇ ਇਤਿਹਾਸ ਨੂੰ ਦਰਸਾਉਂਦੀਆਂ ਸ਼ਾਨਦਾਰ ਝਾਕੀਆ ਤਿਆਰ ਕਰਵਾਈਆਂ ਗਈਆਂ ਹਨ ਜੋ ਕਿ ਅੱਜ ਮਲੋਟ ਉਪ-ਮੰਡਲ ਵਿੱਚ ਪਹੁੰਚੀਆਂ। ਇਸ ਮੌਕੇ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਹਨਾਂ ਦਾ ਸਵਾਗਤ ਕੀਤਾ ਅਤੇ ਇਹਨਾਂ ਝਾਕੀਆਂ ਨੂੰ ਅਗਲੇ ਪੜਾਅ ਲਈ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਝਾਕੀ ਨੂੰ ਭਾਰਤ ਸਰਕਾਰ ਵੱਲੋਂ 26 ਜਨਵਰੀ ਨੂੰ ਵਿਖਾਉਣ ਤੋਂ ਮਨ੍ਹਾਂ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਤਿੰਨ ਝਾਕੀਆਂ ਦਾ ਸੈੱਟ ਤਿਆਰ ਕਰਕੇ ਸਾਰੇ ਪੰਜਾਬ ਵਿੱਚ ਭੇਜਣ ਦਾ ਫੈਂਸਲਾ ਕੀਤਾ ਤਾਂ

ਜੋ ਲੋਕ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਅਤੇ ਵਿਰਸੇ ਤੋਂ ਜਾਣੂੰ ਹੋ ਸਕਣ। ਇਸ ਮੌਕੇ ਉਹਨਾਂ ਦੱਸਿਆ ਕਿ ਇਸ ਦੇ ਵਿੱਚ ਇੱਕ ਝਾਕੀ ਪੰਜਾਬ ਦੇ ਲੋਕਾਂ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਦਰਸਾਉਂਦੀ ਹੈ। ਜਦਕਿ ਦੂਜੀ ਝਾਂਕੀ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਪੇਸ਼ ਕਰਦੀ ਹੈ। ਇਸੇ ਤਰ੍ਹਾਂ ਮਹਿਲਾ ਸਸ਼ਕਤੀਕਰਨ ਤੇ ਅਧਾਰਿਤ ਮਾਈ ਭਾਗੋ ਦੀ ਝਾਕੀ ਹੈ ਜੋ ਕਿ ਔਰਤਾਂ ਦੇ ਸਮਾਜ ਵਿੱਚ ਵਡਮੁੱਲੇ ਯੋਗਦਾਨ ਨੂੰ ਦਰਸਾਉਂਦੀ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਉਤਸ਼ਾਹ ਨਾਲ ਝਾਕੀਆਂ ਨੂੰ ਵੇਖਿਆ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਜ਼ੋਰਦਾਰ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਰਿੰਦਰ ਸਿੰਘ ਢਿੱਲੋਂ, ਰਮੇਸ਼ ਅਰਨੀਵਾਲਾ, ਐਡਵੋਕੇਟ ਗੁਰਭੇਜ ਸਿੰਘ ਮਲੋਟ ਤੋਂ ਇਲਾਵਾ ਸਮੂਹ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਿਰ ਸਨ।

Author: Malout Live

Back to top button