ਪੁਤਿਨ ਨੇ ਪੂਰਬੀ ਯੂਕ੍ਰੇਨ 'ਚ ਫੌਜੀ ਕਾਰਵਾਈ ਦਾ ਕੀਤਾ ਐਲਾਨ, ਦੂਜੇ ਦੇਸ਼ਾਂ ਨੂੰ ਦਿੱਤੀ ਚੇਤਾਵਨੀ

ਮਲੋਟ:- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅੱਜ ਯੂਕ੍ਰੇਨ ਵਿੱਚ ਫੌਜੀ ਕਾਰਵਾਈ ਦੀ ਘੋਸ਼ਣਾ ਕਰਦੇ ਹੋਏ ਦਾਅਵਾ ਕੀਤਾ ਕਿ ਇਸ ਦਾ ਉਦੇਸ਼ ਨਾਗਰਿਕਾਂ ਦੀ ਸੁਰੱਖਿਆ ਕਰਨਾ ਹੈ। ਪੁਤਿਨ ਨੇ ਇਕ ਟੈਲੀਵਿਜ਼ਨ ਸੰਬੋਧਨ ਵਿੱਚ ਕਿਹਾ ਕਿ ਇਹ ਕਾਰਵਾਈ ਯੂਕ੍ਰੇਨ ਵੱਲੋਂ ਪੇਸ਼ ਕੀਤੇ ਜਾ ਰਹੇ ਖ਼ਤਰਿਆਂ ਦੇ ਜਵਾਬ ਵਿਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੂਸ ਦਾ ਟੀਚਾ ਯੂਕ੍ਰੇਨ 'ਤੇ ਕਬਜ਼ਾ ਕਰਨਾ ਨਹੀਂ ਹੈ। ਪੁਤਿਨ ਨੇ ਕਿਹਾ ਕਿ ਖੂਨ-ਖਰਾਬੇ ਲਈ ਯੂਕ੍ਰੇਨ ਦਾ "ਸ਼ਾਸਨ" ਜ਼ਿੰਮੇਵਾਰ ਹੈ। ਪੁਤਿਨ ਨੇ ਦੂਜੇ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਕਿ ਰੂਸੀ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜੀ ਦੀ ਕੋਸ਼ਿਸ਼ ਦੇ 'ਨਤੀਜੇ ਅਜਿਹੇ ਹੋਣਗੇ, ਜੋ ਉਨ੍ਹਾਂ ਨੇ ਪਹਿਲਾਂ ਕਦੇ ਨਹੀਂ ਦੇਖੇ ਹੋਣਗੇ।'