ਗੁਰੂ ਤੇਗ ਬਹਾਦੁਰ ਖਾਲਸਾ ਪਬਲਿਕ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਮਲੋਟ: ਗੁਰੂ ਤੇਗ ਬਹਾਦੁਰ ਖਾਲਸਾ ਪਬਲਿਕ ਸਕੂਲ ਮਲੋਟ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਨ ਮਨਾਇਆ ਗਿਆ। ਇਸ ਸਮਾਗਮ ਦੌਰਾਨ ਜਿੱਥੇ ਪੰਜਾਬੀ ਪਹਿਰਾਵੇ ਵਿੱਚ ਸਜੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੇ ਸਭ ਦਾ ਮਨ ਮੌਹ ਲਿਆ, ਉੱਥੇ ਹੀ ਸਕੂਲ ਨੂੰ ਦਿੱਤੀ ਗਈ ਸੱਭਿਆਚਾਰ ਦੀ ਰੰਗਤ ਵੀ ਖਿੱਚ ਦਾ ਕੇਂਦਰ ਬਣੀ ਰਹੀ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਹੇਮਲਤਾ ਕਪੂਰ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਇਸ ਪ੍ਰੋਗਰਾਮ ਵਿੱਚ ਹਾਜ਼ਿਰ ਹੋਏ ਮੁੱਖ ਮਹਿਮਾਨ ਮਿਸਿਜ਼ ਚਲਾਣਾ ਅਤੇ ਮਿਸਿਜ਼ ਮਹਿੰਦੀ ਰੱਤਾ ਦਾ ਗਰਮ ਜੋਸ਼ੀ ਨਾਲ ਸੁਆਗਤ ਕੀਤਾ ਗਿਆ।
ਇਸ ਮੌਕੇ ਤੇ ਅਧਿਆਪਕਾਂ ਅਤੇ ਵਿਦਿਆਰਥਣਾਂ ਵੱਲੋਂ ਸੱਭਿਆਚਾਰਿਕ ਗਤੀਵਿਧੀਆਂ ਜਿਵੇਂ ਕਿ ਲੋਕ-ਗੀਤ, ਗਿੱਧਾ, ਭੰਗੜਾ ਪੇਸ਼ ਕੀਤਾ ਗਿਆ। ਇਸ ਦੇ ਨਾਲ ਮਿਸ. ਤੀਜ਼ ਪ੍ਰਤੀਯੋਗਤਾ ਵੀ ਕਰਵਾਈ ਗਈ ਤੇ ਪੰਜਾਬੀ ਸੱਭਿਆਚਾਰ ਦੀਆਂ ਝਲਕੀਆਂ ਪੇਸ਼ ਕਰਦੀਆਂ ਵੱਖ-ਵੱਖ ਪ੍ਰਦਰਸ਼ਨਕਾਰੀਆਂ ਵੀ ਲਗਾਈਆ ਗਈਆ। ਮਿਸ. ਤੀਜ਼ ਪ੍ਰਤੀਯੋਗਤਾ ਵਿੱਚ ਅਵਨੀਤ ਕੌਰ ਨੇ ਮਿਸ. ਤੀਜ਼ ਦਾ ਖਿਤਾਬ ਜਿੱਤਿਆ ਅਤੇ ਰਨਰ ਅੱਪ ਦਾ ਖਿਤਾਬ ਹਰਸਿਮਰਨ ਕੌਰ ਦੇ ਹਿੱਸੇ ਆਇਆ। ਪ੍ਰਿੰਸੀਪਲ ਮੈਡਮ ਸ਼੍ਰੀਮਤੀ ਹੇਮਲਤਾ ਕਪੂਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਾਰੀਆਂ ਵਿਦਿਆਰਥਣਾਂ ਨੂੰ ਤੀਜ਼ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਇਸੇ ਤਰ੍ਹਾਂ ਹੀ ਪੰਜਾਬੀ ਸੱਭਿਆਚਾਰ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ। Author: Malout Live