ਅਧਿਆਪਕ ਦਿਵਸ ਮੌਕੇ ਐੱਸ.ਡੀ ਸੀਨੀ. ਸੈਕੰ. ਸਕੂਲ, ਮਲੋਟ ਵਿੱਚ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ

ਮਲੋਟ:- ਅਧਿਆਪਕ ਦਿਵਸ ਮੌਕੇ ਐੱਸ.ਡੀ.ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬਠਲਾ ਵੱਲੋਂ ਸਕੂਲ ਦੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਰੰਭ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦੁਆਰਾ ਕੇਕ ਕੱਟ ਕੇ ਕੀਤਾ ਗਿਆ। ਇਸ ਅਵਸਰ ਦੌਰਾਨ ਸਕੂਲ ਦੇ ਬਹੁਤ ਸਾਰੇ ਅਧਿਆਪਕਾਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਸਾਰਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 'ਅਧਿਆਪਕ ਦਿਵਸ' ਸਾਡੇ ਦੇਸ਼ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦੇ ਜਨਮ ਦਿਨ ਮੌਕੇ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਅਧਿਆਪਕ ਦਾ ਕਿੱਤਾ ਦੁਨੀਆਂ ਦੇ ਸਭ ਕੰਮਾਂ ਦੇ ਨਾਲੋਂ ਚੰਗਾ, ਉੱਤਮ ਅਤੇ ਸਤਿਕਾਰ ਵਾਲਾ ਹੁੰਦਾ ਹੈ। ਅਧਿਆਪਕ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਕਿ ਦੂਸਰਿਆਂ ਨੂੰ ਪੜ੍ਹਾ-ਲਿਖਾ ਕੇ ਇੱਕ ਚੰਗਾ ਇਨਸਾਨ ਬਣਾਉਣ ਦੇ ਨਾਲ-ਨਾਲ ਉਹਨਾਂ ਨੂੰ ਜੀਵਨ ਵਿੱਚ ਉੱਚੇ ਅਹੁਦਿਆਂ ਨੂੰ ਪ੍ਰਾਪਤ ਕਰਨ ਲਈ ਉਹਨਾਂ ਦੀ ਮਦਦ ਕਰਦਾ ਹੈ।ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਅਤੇ ਸਕੂਲ ਦੇ ਪ੍ਰਿੰਸੀਪਲ ਵੱਲੋਂ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਗਈ। Author: Malout Live