District NewsMalout News

ਮਲੋਟ ਦੇ ਨਸ਼ਾ ਤਕਸਰ ਦੀ 78, 07100 ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ, ਲਗਾਇਆ ਨੋਟਿਸ

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਇੱਕ ਹੋਰ ਵੱਡੀ ਕਾਮਯਾਬੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਕੇ ਸ਼ੱਕੀ ਪੁਰਸ਼ਾਂ ਤੇ ਟਿਕਾਣਿਆ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆ ਨਸ਼ਿਆ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਇਸੇ ਤਹਿਤ ਹੀ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿੰਨ੍ਹਾਂ ਨਸ਼ਾ ਤਸਕਰਾਂ ਖਿਲਾਫ ਐੱਨ.ਡੀ.ਪੀ.ਐੱਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐੱਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਿਟੀ ਦਿੱਲੀ ਪਾਸ ਭੇਜਿਆ ਜਰ ਰਿਹਾ ਹੈ। ਇਸੇ ਤਹਿਤ ਹੀ ਸ. ਫਤਿਹ ਸਿੰਘ ਬਰਾੜ ਡੀ.ਐੱਸ.ਪੀ ਮਲੋਟ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਕਰਨਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਮਲੋਟ ਵੱਲੋਂ ਮਲੋਟ ਦੇ ਨਸ਼ਾ ਤਸਕਰ ਦੇ ਘਰ ਨੂੰ ਸੀਲ ਕੀਤਾ ਗਿਆ ਹੈ।

ਇਸ ਮੌਕੇ ਸ. ਫਤਿਹ ਸਿੰਘ ਬਰਾੜ ਡੀ.ਐੱਸ.ਪੀ ਮਲੋਟ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕ੍ਰਿਸ਼ਨਾ ਰਾਣੀ ਪਤਨੀ ਦਰਸ਼ਨ ਉਰਫ ਦਰਸ਼ਨ ਰਾਮ ਵਾਸੀ ਵਾਰਡ ਨੰਬਰ 16 ਮਲੋਟ, ਜਿਸ ਦੇ ਖਿਲਾਫ ਮੁਕੱਦਮਾ ਨੰਬਰ 98 ਮਿਤੀ 01.07.23 ਅ/ਧ 22ਸੀ/61/85 ਐੱਨ.ਡੀ.ਪੀ.ਐੱਸ ਐਕਟ ਥਾਣਾ ਸਿਟੀ ਮਲੋਟ ਦਰਜ ਹੈ ਜਿਸ ਵਿੱਚ ਇਸ ਪਾਸੋਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆ ਸਨ। ਕ੍ਰਿਸ਼ਨਾ ਰਾਣੀ ਪਤਨੀ ਦਰਸ਼ਨ ਉਰਫ ਦਰਸ਼ਨ ਰਾਮ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈ ਪ੍ਰਾਪਰਟੀ ਜੋਂ ਸਾਲ 2020 ਵਿੱਚ ਉਸ ਵੱਲੋਂ ਆਪਣੇ ਪੁੱਤਰਾਂ ਦੇ ਨਾਮ ਕੀਤੀ ਸੀ। ਜਿਸ ਪ੍ਰਾਪਰਟੀ ਕੁੱਲ ਕੀਮਤ 78 ਲੱਖ 7 ਹਜਾਰ ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐੱਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਿਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਿਟੀ ਦਿੱਲੀ ਪਾਸ ਚੱਲੇਗਾ। ਡੀ.ਐੱਸ.ਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀਂ ਇਸਦੀ ਜਾਣਕਾਰੀ ਸਾਡੇ ਹੈਲਪਲਾਇਨ ਨੰਬਰ 80549-42100 ਤੇ ਵੱਟ੍ਹਸਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

Author: Malout Live

Back to top button