District NewsMalout News

ਸਾਂਝ ਕੇਂਦਰ ਲੰਬੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਰਨੀਵਾਲਾ ਵਜ਼ੀਰਾ ਵਿਖੇ ‘ਚੈਰੀਟੇਬਲ ਪ੍ਰੋਗਰਾਮ ਤਹਿਤ’ ਬੱਚਿਆਂ ਨੂੰ ਸਟੇਸ਼ਨਰੀ ਕੀਤੀ ਤਕਸੀਮ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਰਜ਼ ਡਿਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ

ਥਾਣਾ ਸਾਂਝ ਕੇਂਦਰ ਲੰਬੀ ਵੱਲੋਂ ਬੀਤੇ ਦਿਨੀਂ ਸਰਕਾਰੀ ਪ੍ਰਾਇਮਰੀ ਸਕੂਲ ਅਰਨੀਵਾਲਾ ਵਜੀਰਾ ਵਿਖੇ ‘ਚੈਰੀਟੇਬਲ ਪ੍ਰੋਗਰਾਮ ਤਹਿਤ’ ਸਕੂਲ ਦੇ ਬੱਚਿਆ ਨੂੰ ਸਟੇਸ਼ਨਰੀ ਤਕਸੀਮ ਕੀਤੀ ਗਈ। ਇਸ ਮੌਕੇ ਏ.ਐੱਸ.ਆਈ ਅਮਨਪ੍ਰੀਤ ਸਿੰਘ, ਏ.ਐੱਸ.ਆਈ ਬਲਰਾਜ ਸਿੰਘ ਅਤੇ ਸੀਨੀ. ਸਿਪਾਹੀ ਸੁਖਪਾਲ ਸਿੰਘ ਸਾਂਝ ਕੇਂਦਰ ਦਾ ਸਟਾਫ ਹਾਜ਼ਿਰ ਸੀ। ਇਸ ਦੌਰਾਨ ਸਕੂਲ ਦੇ ਹੈੱਡ ਟੀਚਰ ਬਲਦੀਪ ਕੌਰ ਅਤੇ ਸਮੂਹ ਸਟਾਫ ਵੱਲੋਂ ਸਾਂਝ ਕੇਂਦਰ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Author: Malout Live

Back to top button