ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਵਲੋਂ ਸ਼ੱਕੀ ਮਰੀਜਾਂ ਦੇ ਲਏ ਜਾ ਰਹੇ ਹਨ ਟੈਸਟ- ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਨੂੰ ਠੱਲ ਪਾਉਣ ਦੇ ਮੰਤਵ ਨਾਲ ਜੋ ਮਿਸ਼ਨ ਫਤਿਹ ਚਲਾਇਆ ਗਿਆ, ਉਸਦੇ ਤਹਿਤ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ, ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਾਵਾਈ ਵਿੱਚ ਕਰੋਨਾ ਵਾਇਰਸ ਤੋਂ ਬਚਾਉਣ ਲਈ ਸਿਹਤ ਵਿਭਾਗ ਦਿਨ ਰਾਤ ਕੰਮ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਸ੍ਰੀ ਮੁਕਤਸਰ ਸਾਹਿਬ ਵਿਖੇ 2861 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 2573 ਦੀ ਰਿਪੋਰਟ ਨੈਗੇਟਿਵ ਆਈ ਅਤੇ 221 ਕੇਸਾਂ ਦੀ ਰਿਪੋਰਟ ਬਾਕੀ ਹੈ । ਹੁਣ ਤੱਕ ਜਿ਼ਲ੍ਹੇ ਵਿੱਚ ਕੁਲ 67 ਮਰੀਜ਼ ਕੋਰੋਨਾ ਪਾਜ਼ੇਟਿਵ ਤੋਂ ਨੈਗੈਟਿਵ ਹੋਏ ਹਨ।ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ ਹੋਰ 120 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੱਥ ਨਾ ਮਿਲਾਓ, ਜੱਫੀ ਨਾ ਪਾਉਣ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕਰਨ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰਦੇ ਰਹਿਣ। ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਦੋ ਮੀਟਰ ਦੀ ਦੂਰੀ ਬਣਾ ਕੇ ਰੱਖਣ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਮਾਲ ਨਾਲ ਢੱਕ ਰੱਖਣ, ਨੀਂਦ ਪੂਰੀ ਲੈਣੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹਿਣ, ਬਹੁਤ ਸਾਰਾ ਕੋਸਾ ਪਾਣੀ ਪੀਣ ਅਤੇ ਪੌਸ਼ਟਿਕ ਭੋਜਨ ਖਾਣ। ਆਲੇ ਦੁਆਲੇ ਦੀ ਸਫ਼ਾਈ ਰੱਖਣ, ਸਿਹਤਮੰਦ ਜੀਵਣ ਸ਼ੈਲੀ ਅਪਨਾਉਣ, ਅਤੇ ਵਾਰ ਵਾਰ ਹੱਥ ਧੋਂਦੇ ਰਹਿਣ ਬਿਨ੍ਹਾਂ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ, ਜੇਕਰ ਕਿਸੇ ਜਰੂਰੀ ਕੰਮ ਜਾਣਾ ਵੀ ਹੈ ਤਾਂ ਮਾਸਕ ਪਹਿਣ ਕੇ ਜਾਣ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ।