ਗੁ. ਚਰਨ ਕਮਲ ਵਿਖੇ 12 ਨੂੰ ਪ੍ਰਕਾਸ਼ ਪੁਰਬ ਤੇ ਵਿਸ਼ੇਸ਼ ਦਿਵਾਨ ਹੋਣਗੇ
ਮਲੋਟ (ਆਰਤੀ ਕਮਲ) :- ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਘੁਮਿਆਰਾ ਰੋਡ ਦਾਨੇਵਾਲਾ ਮਲੋਟ ਵਿਖੇ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਵਿਸ਼ੇਸ਼ ਧਾਰਮਿਕ ਦਿਵਾਨ ਸਜਣਗੇ ਅਤੇ ਇਸ ਲਈ ਵੱਡੇ ਪੱਧਰ ਤੇ ਤਿਆਰੀ ਕੀਤੀ ਜਾ ਰਹੀ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰੂਘਰ ਦੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਨੇ ਦੇ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਜੋ ਸੰਗਤ ਉਸ ਦਿਨ ਕਰਤਾਰਪੁਰ ਸਾਹਿਬ ਲਾਂਘਾ ਖੁਲਣ ਤੇ ਦਰਸ਼ਨਾਂ ਲਈ ਜਾ ਰਹੀ ਹੈ ਉਹ ਵਡਭਾਗੀ ਹੈ ਪਰ ਬਾਕੀ ਸੰਗਤ ਲਈ ਇਥੇ ਗੁਰੂਘਰ ਵੀ ਪ੍ਰਕਾਸ਼ ਪੁਰਬ ਵੱਡੇ ਪੱਧਰ ਤੇ ਮਨਾਏ ਜਾ ਰਹੇ ਹਨ ਅਤੇ ਇਸ ਮੌਕੇ ਪੰਥ ਪ੍ਰਸਿੱਧ ਰਾਗੀ ਢਾਡੀ ਜੱਥੇ ਸੰਗਤ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ । ਉਹਨਾਂ ਕਿਹਾ ਕਿ ਯੁਗ ਪੁਰਖ ਬਾਬਾ ਨਾਨਕ ਪੂਰੀ ਮਾਨਵਤਾ ਲਈ ਰਾਹ ਦਸੇਰਾ ਹੋਏ ਹਨ ਅਤੇ ਸਿੱਖਾਂ ਤੋਂ ਇਲਾਵਾ ਵੀ ਬਹੁਤ ਸਾਰੇ ਧਰਮਾਂ ਦੇ ਲੋਕ ਉਹਨਾਂ ਨੂੰ ਆਪਣਾ ਇਸ਼ਟ ਮੰਨਦੇ ਹਨ । ਉਹਨਾਂ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬਾਬਾ ਨਾਨਕ ਦੁਆਰਾ ਦਰਸਾਏ ਮਾਰਗ ਤੇ ਚੱਲਣ ਦਾ ਪ੍ਰਣ ਕਰਨਾ ਹੀ ਸੰਗਤ ਦਾ ਬਾਬਾ ਨਾਨਕ ਨੂੰ ਸੱਭ ਤੋਂ ਵੱਡਾ ਤੋਹਫਾ ਹੋਵੇਗਾ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਹੈਪੀ, ਮੀਤ ਪ੍ਰਧਾਨ ਜੱਜ ਸ਼ਰਮਾ, ਭਾਈ ਮਨਪ੍ਰੀਤ ਸਿੰਘ ਅਤੇ ਡ੍ਰਾ ਸ਼ਮਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਹਾਜਰ ਸੀ ।