ਥਾਣਾ ਸਾਂਝ ਕੇਂਦਰ ਲੰਬੀ ‘ਚੈਰੀਟੇਬਲ ਪ੍ਰੋਗਰਾਮ ਤਹਿਤ’ ਵੱਲੋਂ ਸਕੂਲੀ ਬੱਚਿਆਂ ਨੂੰ ਪਾਣੀ ਵਾਲੀਆਂ ਬੋਤਲਾਂ ਕੀਤੀਆਂ ਤਕਸੀਮ

ਮਲੋਟ (ਲੰਬੀ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਉਨਿਟੀ ਅਫੇਰਜ਼ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਉਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਸਾਂਝ ਕੇਂਦਰ ਥਾਣਾ ਲੰਬੀ ਵੱਲੋਂ

ਅੱਜ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਓਡਾਂ ਵਾਲੀ ਵਿਖੇ ਚੈਰੀਟੇਬਲ ਪ੍ਰੋਗਰਾਮ ਤਹਿਤ ਸਕੂਲ ਦੇ ਬੱਚਿਆ ਨੂੰ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਣੀ ਵਾਲੀਆ ਬੋਤਲਾਂ ਤਕਸੀਮ ਕੀਤੀ ਗਈਆ। ਇਸ ਮੌਕੇ ਏ.ਐੱਸ.ਆਈ ਅਮਨਪ੍ਰੀਤ ਸਿੰਘ, ਸੀਨੀ. ਸਿਪਾਹੀ ਸੁਖਪਾਲ ਸਿੰਘ ਅਤੇ ਸੀਨੀ. ਸਿਪਾਹੀ ਰਸ਼ਪਾਲ ਸਿੰਘ ਸਾਂਝ ਕੇਂਦਰ ਸਟਾਫ ਹਾਜ਼ਿਰ ਸੀ। ਇਸ ਦੌਰਾਨ ਸਕੂਲ ਦੇ ਹੈੱਡ ਟੀਚਰ ਵਰਿੰਦਰਪਾਲ ਸਿੰਘ ਅਤੇ ਸਮੂਹ ਸਟਾਫ ਵੱਲੋ ਸਾਂਝ ਕੇਂਦਰ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। Author: Malout Live