ਥਾਣਾ ਸਿਟੀ ਮਲੋਟ ਪੁਲਿਸ ਨੇ ਵੱਖ-ਵੱਖ ਮਾਮਲਿਆਂ ‘ਚ 3 ਵਿਅਕਤੀਆਂ ਨੂੰ ਕੀਤਾ ਕਾਬੂ

ਮਲੋਟ:- ਸੀਨੀਅਰ ਕਪਤਾਨ ਪੁਲਿਸ ਸ਼੍ਰੀ ਧਰੁਮਨ ਐੱਚ. ਨਿੰਬਲੇ ਆਈ.ਪੀ.ਐੱਸ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਜਸਪਾਲ ਸਿੰਘ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜਨ ਮਲੋਟ ਅਤੇ ਇੰਸਪੈਕਟਰ ਚੰਦਰ ਸ਼ੇਖਰ ਮੁੱਖ ਅਫ਼ਸਰ ਥਾਣਾ ਸਿਟੀ ਮਲੋਟ ਦੀ ਰਹਿਨੁਮਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਕਰਦੇ ਹੋਏ ਮਲੇਟ ਪੁਲਿਸ ਨੇ ਰਵਿੰਦਰ ਕੁਮਾਰ ਉਰਫ਼ ਕਾਕਾ ਪੁੱਤਰ ਉਦੈ ਨਰਾਇਨ ਵਾਸੀ ਏਕਤਾ ਨਗਰ ਮਲੋਟ ਪਾਸੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਸ ਤੇ ਮੁਕੱਦਮਾ ਨੰਬਰ 135, ਅਧ 22/61/85 NDPS Act                                

ਥਾਣਾ ਸਿਟੀ ਮਲੋਟ ਵਿਖੇ ਦਰਜ ਰਜਿਸਟਰ ਹੋਇਆ। ਇਸੇ ਤਰ੍ਹਾਂ ਵੀਰਭਾਨ ਪੁੱਤਰ ਲੇਖ ਰਾਜ ਵਾਸੀ ਵਾ:ਨੰ: 04, ਕੈਂਪ ਮਲੋਟ ਪਾਸੋਂ 13 ਬੋਤਲਾਂ ਸ਼ਰਾਬ ਮਾਰਕਾ ਚੰਡੀਗੜ੍ਹ ਬਰਾਮਦ ਕੀਤੀਆਂ ਗਈਆਂ। ਜਿਸ ਤੇ ਮੁਕੱਦਮਾ ਨੰਬਰ 132, ਅੱਧ 61-1/14 ਨੂੰ ਸ਼ਰਾਬ ਐਕਟ ਥਾਣਾ ਸਿਟੀ ਮਲੋਟ ਵਿਖੇ ਦਰਜ ਰਜਿਸਟਰ ਕੀਤਾ ਗਿਆ। ਇਸੇ ਤਰ੍ਹਾਂ ਸੰਦੀਪ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਟੀਚਰ ਕਰਨੀ ਫਾਜਿਲਕਾ ਪਾਸੋਂ 12 ਬੋਤਲਾਂ ਸ਼ਰਾਬ ਮਾਰਕਾ ਹਰਿਆਣਾ ਬਰਾਮਦ ਕੀਤੀਆਂ ਗਈਆਂ। ਜਿਸ ਤੇ ਮੁਕੱਦਮਾ ਨੰਬਰ 133, ਅ/ਧ 61-1/14 ਸ਼ਰਾਬ ਐਕਟ ਥਾਣਾ ਸਿਟੀ ਮਲੋਟ ਵਿਖੇ ਦਰਜ ਰਜਿਸਟਰ ਕੀਤਾ ਗਿਆ, ਪੁਲਿਸ ਵੱਲੋਂ ਉਕਤ ਦੋਸ਼ੀਆਂ ਖਿਲਾਫ਼ ਮੁਕੱਦਮੇ ਦੀ ਤਫਤੀਸ਼ ਜਾਰੀ ਹੈ। Author : Malout Live