ਥਾਣਾ ਸਿਟੀ ਮਲੋਟ ਦੀ ਪੁਲਿਸ ਪਾਰਟੀ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਮਲੋਟ:- ਮਾਨਯੋਗ ਸ਼੍ਰੀ ਧਰੁਮਨ ਐੱਚ.ਨਿੰਬਲੇ ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਜਸਪਾਲ ਸਿੰਘ ਪੀ.ਪੀ.ਐੱਸ ਉੱਪ-ਕਪਤਾਨ ਪੁਲਿਸ ਮਲੋਟ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਸਿਟੀ ਮਲੋਟ ਦੇ ਮੁਖੀ ਐੱਸ.ਐੱਚ.ਓ ਚੰਦਰ ਸ਼ੇਖਰ ਦੀ ਯੋਗ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ NDPS Act ਤਹਿਤ ਵੱਡੀ ਕਾਰਵਾਈ ਕਰਦੇ ਹੋਏ ਮਨਦੀਪ ਸਿੰਘ ਉਰਫ ਲੱਡੂ ਪੁੱਤਰ ਕੁਲਦੀਪ ਸਿੰਘ ਵਾਸੀ ਬੂੜਾ ਗੂਜ਼ਰ ਰੋੜ (ਮੁਕਤਸਰ),

ਰਾਹੁਲ ਉਰਫ਼ ਸੌਰਵ ਪੁੱਤਰ ਪ੍ਰੇਮ ਕੁਮਾਰ ਵਾਸੀ ਗਲੀ ਨੰ. 12 (ਅਬੋਹਰ) ਅਤੇ ਸ਼ਿਵ ਸ਼ਰਮਾ ਪੁੱਤਰ ਰਾਕੇਸ਼ ਕੁਮਾਰ ਵਾਸੀ KG3/181 ਵਿਕਾਸਪੁਰੀ ਦਿੱਲੀ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਕੋਲੋ 10 ਗ੍ਰਾਮ ਹੈਰੋਇਨ ਤੋਂ ਇਲਾਵਾ ਇੱਕ ਸਪਲੈਂਡਰ ਪਲੱਸ ਮੋਟਰਸਾਇਕਲ, ਵਹੀਕਲ ਨੰ. PB-30W-3835, ਰੰਗ ਕਾਲਾ ਬਰਾਮਦ ਕੀਤਾ ਹੈ।ਇਸ ਦੌਰਾਨ ਇੰਸਪੈਕਟਰ ਚੰਦਰ ਸ਼ੇਖਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 90 ਮਿਤੀ 26/04/2022 ਅ/ਧ 21(b)/61/85 NDPS Act ਥਾਣਾ ਸਿਟੀ ਮਲੋਟ ਵਿਖੇ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। Author : Malout Live