ਚੰਡੀਗੜ੍ਹ-ਦਿੱਲੀ ਵਿਚਕਾਰ 130 ਕਿਲੋਮੀਟਰ ਪ੍ਰਤੀ ਘੰਟੇ ਨਾਲ ਚੱਲੇਗੀ ਟਰੇਨ-ਵਿੱਤ ਮੰਤਰੀ ਨਿਰਮਲਾ ਸੀਤਾਰਮਨ
ਚੰਡੀਗੜ੍ਹ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਚੰਡੀਗੜ੍ਹ-ਦਿੱਲੀ ਵਿਚਕਾਰ 130 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਟਰੇਨ ਦੇ ਟ੍ਰਾਇਲ ਨੂੰ ਹਰੀ ਝੰਡੀ ਮਿਲ ਗਈ ਹੈ। ਇਸ ਦੌਰਾਨ ਜਲਦ ਹੀ ਨਵੇਂ ਰੇਲਵੇ ਟਰੈਕ 'ਤੇ ਟ੍ਰਾਇਲ ਸ਼ੁਰੂ ਕੀਤੇ ਜਾਣਗੇ । ਇਸ ਦੇ ਨਾਲ ਟ੍ਰੇਨ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਤੋਂ ਜੇਬ 'ਤੇ ਸਹੂਲਤ ਦੇ ਨਾਂ 'ਤੇ ਰੇਲਵੇ ਵਲੋਂ ਕਿਰਾਇਆ ਵਧਾਇਆ ਜਾ ਸਕਦਾ ਹੈ। ਰੇਲ ਮੰਤਰੀ ਵਲੋਂ ਇਸ ਨੂੰ 'ਆਦਰਸ਼ ਕਿਰਾਇਆ' ਦਾ ਨਾਂ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਹੋਰ ਵੀ ਵਧੀਆ ਬਣਾਉਣ ਲਈ 2 ਮਹੀਨਿਆਂ 'ਚ ਕੰਮ ਸ਼ੁਰੂ ਹੋ ਜਾਵੇਗਾ। ਰੇਲਵੇ ਸਟੇਸ਼ਨ ਨੂੰ ਵੱਖ-ਵੱਖ ਪੜਾਵਾਂ 'ਚ ਤਬਦੀਲ ਕੀਤਾ ਜਾਵੇਗਾ ।