District NewsMalout News

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਗੁਰਪੂਰਬ ਬੜੀ ਧੂਮ-ਧਾਮ ਨਾਲ ਸ਼੍ਰੀ ਗੁਰੂ ਰਵਿਦਾਸ ਮੰਦਿਰ ਮਲੋਟ ਵਿਖੇ ਮਨਾਇਆ ਜਾਵੇਗਾ

ਮਲੋਟ: ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਗੁਰਪੂਰਬ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਸ਼੍ਰੀ ਗੁਰੂ ਰਵਿਦਾਸ ਮੰਦਿਰ ਮਲੋਟ ਵਿਖੇ ਮਨਾਇਆ ਜਾਵੇਗਾ। ਇਸ ਦੌਰਾਨ ਮਿਤੀ 23 ਫਰਵਰੀ 2024 ਦਿਨ ਸ਼ੁੱਕਰਵਾਰ ਨੂੰ ਸ਼ੋਭਾ ਯਾਤਰਾ ਦੁਪਹਿਰ 12:00 ਵਜੇ ਸ਼੍ਰੀ ਗੁਰੂ ਰਵਿਦਾਸ ਮੰਦਿਰ ਤੋਂ ਰਵਾਨਾ ਹੋਵੇਗੀ ਅਤੇ

ਮਿਤੀ 24 ਫਰਵਰੀ 2024 ਨੂੰ ਪਾਠ ਦਾ ਭੋਗ ਸਵੇਰੇ 10:00 ਵਜੇ ਸ਼੍ਰੀ ਗੁਰੂ ਰਵਿਦਾਸ ਮੰਦਿਰ ਮਲੋਟ ਵਿਖੇ ਪਵੇਗਾ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। 24 ਫਰਵਰੀ ਨੂੰ ਸ਼ਾਮ 6 ਵਜੇ ਤੋਂ ਰਾਤ 8 ਵਜੇ ਤੱਕ ਜਾਗੋ ਕੱਢੀ ਜਾਵੇਗੀ ਅਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸ਼ੁੱਭ ਜਾਗਰਣ ਸ਼ਾਮ 8 ਵਜੇ ਤੋਂ ਗੁਰੂ ਇੱਛਾ ਤੱਕ ਚਾਰ ਖੰਭਾ ਚੌਂਕ ਵਿੱਚ ਹੋਵੇਗਾ।

Author: Malout Live

Back to top button