ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ 65ਵਾਂ ਕੋਰੋਨਾ ਰੋਕੂ ਟੀਕਾਕਰਣ ਕੈਂਪ ਦਾ ਕੀਤਾ ਗਿਆ ਆਯੋਜਨ
ਮਲੋਟ: ਬਲਾਕ ਮਲੋਟ ਦੇ ਸੇਵਾਦਾਰਾਂ ਦੀ ਕੋਰੋਨਾ ਖ਼ਿਲਾਫ਼ ਜੰਗ ਜਾਰੀ ਹੈ। ਸੇਵਾਦਾਰ ਪਿਛਲੇ ਡੇਢ ਸਾਲ ਤੋਂ ਕੋਰੋਨਾ ਖ਼ਿਲਾਫ਼ ਪੂਰੇ ਡਟੇ ਹੋਏ ਹਨ। ਇਸੇ ਕੜ੍ਹੀ ਤਹਿਤ ਡੇਰਾ ਸੱਚਾ ਸੌਦਾ ਬਲਾਕ ਮਲੋਟ ਦੇ ਸੇਵਾਦਾਰਾਂ ਵੱਲੋਂ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ.ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਰਕਾਰੀ ਹਸਪਤਾਲ ਮਲੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਦੀ ਅਗਵਾਈ ਵਿੱਚ ਅਤੇ ਸੁਸਾਇਟੀ ਫਾਰ ਆਲ ਰਾਊਂਡ ਡਿਵੈਲਪਮੈਂਟ (ਸਰਡ) ਦੇ ਸਹਿਯੋਗ ਨਾਲ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ 65ਵਾਂ ਕੋਰੋਨਾ ਰੋਕੂ ਟੀਕਾਕਰਣ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 12 ਤੋਂ 14 ਸਾਲ ਅਤੇ ਉਸ ਤੋਂ ਉੱਪਰ ਦੀ ਉਮਰ ਦੇ ਲੋਕਾਂ ਨੇ ਕੋਰੋਨਾ ਰੋਕੂ ਟੀਕਾਕਰਣ ਕਰਵਾਇਆ।
ਜਾਣਕਾਰੀ ਦਿੰਦਿਆਂ ਬਲਾਕ ਮਲੋਟ ਦੇ ਬਲਾਕ ਭੰਗੀਦਾਸ ਗੌਰਖ ਸੇਠੀ ਇੰਸਾਂ, 15 ਮੈਂਬਰ ਸੱਤਪਾਲ ਇੰਸਾਂ (ਜ਼ਿੰਮੇਵਾਰ), ਪ੍ਰਦੀਪ ਇੰਸਾਂ, ਸ਼ੰਭੂ ਇੰਸਾਂ, ਰਮੇਸ਼ ਕੁਮਾਰ ਇੰਸਾਂ (ਭੋਲਾ), ਹਰਪਾਲ ਇੰਸਾਂ (ਰਿੰਕੂ), ਜਸਵਿੰਦਰ ਸਿੰਘ ਇੰਸਾਂ (ਜੱਸਾ), ਸੰਜੀਵ ਭਠੇਜਾ ਇੰਸਾਂ, ਸੌਰਵ ਜੱਗਾ ਇੰਸਾਂ, ਕੁਲਭੂਸ਼ਣ ਇੰਸਾਂ, ਗੁਰਭਿੰਦਰ ਸਿੰਘ ਇੰਸਾਂ ਅਤੇ ਕਮਲ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ 65ਵਾਂ ਕੋਰੋਨਾ ਰੋਕੂ ਟੀਕਾਕਰਣ ਕੈਂਪ ਲਗਾਇਆ ਗਿਆ। ਜਿਸ ਵਿੱਚ ਏ.ਐੱਨ.ਐੱਮ. ਜਸਵੀਰ ਕੌਰ ਨੇ 53 ਜਣਿਆਂ ਦੇ ਕੋਰੋਨਾ ਰੋਕੂ ਟੀਕਾਕਰਣ ਕੀਤਾ। ਇਸ ਮੌਕੇ ਬੀ.ਐੱਮ.ਸੀ ਰਾਜਵਿੰਦਰ ਕੌਰ ਤੋਂ ਇਲਾਵਾ ਸੇਵਾਦਾਰ ਪਰਵਿੰਦਰ ਇੰਸਾਂ ਵੀ ਮੌਜੂਦ ਸਨ। ਇਸ ਮੌਕੇ ਸਰਡ ਸੁਸਾਇਟੀ ਦੇ ਵਲੰਟੀਅਰਾਂ ਵੱਲੋਂ ਕੈਂਪ ਵਿੱਚ ਪੂਰਾ ਸਹਿਯੋਗ ਦਿੱਤਾ ਗਿਆ। Author: Malout Live