ਆਪ' ਸਰਕਾਰ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਚੁੱਕੇ ਤੁਰੰਤ ਠੋਸ ਕਦਮ- ਰੋਜ਼ੀ ਬਰਕੰਦੀ
ਸ਼੍ਰੀ ਮੁਕਤਸਰ ਸਾਹਿਬ:- ਮੁਕਤਸਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਬੀਤੇ ਦਿਨੀਂ ਰੋੜਾਂਵਾਲੀ ਵਿਖੇ ਪਹੁੰਚੇ। ਪਿਛਲੇ ਦਿਨੀਂ ਹੋਈ ਲਗਾਤਾਰ ਬਾਰਿਸ਼ ਤੋਂ ਬਾਅਦ ਪਿੰਡ ਰੋੜਾਂਵਾਲੀ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡਾਂ ਵਿੱਚ ਹੜ੍ਹਾਂ ਵਰਗੇ ਹਾਲਾਤ ਹਨ। ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਹਲਕਾ ਸ਼੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ ਦੇ ਹਾਲਾਤ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਤੋਂ ਬਾਅਦ ਖਰਾਬ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਸੰਬੰਧੀ ਪੁਖਤਾ ਕਦਮ ਤੁਰੰਤ ਚੁੱਕਣੇ ਚਾਹੀਦੇ ਹਨ। ਪਰ ਅਜੇ ਤਕ ਲੋਕ ਆਪਣੇ ਪੱਧਰ 'ਤੇ ਪਾਣੀ ਦੀ ਨਿਕਾਸੀ ਦੇ ਲਈ ਉਪਰਾਲੇ ਕਰ ਰਹੇ ਹਨ। ਜਦਕਿ ਸਰਕਾਰ ਵੱਲੋਂ ਕੁਝ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਬਹੁਤ ਵੱਡਾ ਨੁਕਸਾਨ ਹੋਇਆ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜ਼ਿਲ੍ਹੇ ਦਾ ਦੌਰਾ ਕਰਕੇ ਉੱਥੋਂ ਦੇ ਲੋਕਾਂ ਦੀ ਰਾਹਤ ਲਈ ਕੋਈ ਕਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਖੜ੍ਹਾ ਹੈ ਅਤੇ ਹੁਣ ਵੀ ਇਸ ਘੜੀ 'ਚ ਲੋਕਾਂ ਦੇ ਨਾਲ ਹੈ ਅਤੇ ਜਿੰਨੀ ਮੱਦਦ ਹੋ ਸਕੀ ਉਹ ਆਪਣੇ ਪੱਧਰ 'ਤੇ ਵੀ ਕਰਨਗੇ।
Author: Malout Live