ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਪੂਰਨ ਤੌਰ 'ਤੇ ਲਗਾਈ ਪਾਬੰਦੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਮਨਦੀਪ ਕੌਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇੱਕਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਨਹੀਂ ਚੱਲੇਗਾ। ਉਹਨਾਂ ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ।

ਇਸ ਤੋਂ ਇਲਾਵਾ ਹਥਿਆਰਾਂ ਜਾਂ ਹਿੰਸਾਂ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ। ਇਹਨਾਂ ਹੁਕਮਾਂ ਅਨੁਸਾਰ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵਗੀ। ਉਹਨਾਂ ਦੱਸਿਆ ਕਿ ਇਹ ਹੁਕਮ ਤੁਰੰਤ ਲਾਗੂ ਹੋ ਗਏ ਅਤੇ 20 ਜਨਵਰੀ 2023 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। Author: Malout Live