ਖੇਤੀਬਾੜੀ ਵਿਭਾਗ ਵੱਲੋਂ ਪਿੰਡ ਲੱਖੇਵਾਲੀ ਵਿਖੇ ਪਰਾਲੀ ਦੇ ਪ੍ਰਬੰਧਾਂ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਲੱਖੇਵਾਲੀ ਵਿਖੇ ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾਕਟਰ ਜਗਸੀਰ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਯੋਗ ਅਗਵਾਈ ਹੇਠ ਦੀ ਝੋਨੇ ਬਾਸਮਤੀ ਦੀ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਮਨਮੀਤ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ, ਪਰਾਲੀ ਵਿੱਚਲੇ ਬਹੁਤ ਸਾਰੇ ਕੀਮਤੀ ਤੱਤ ਨਸ਼ਟ ਹੋ ਜਾਂਦੇ ਹਨ, ਫਸਲ ਦੀ ਰਹਿੰਦ ਖੂੰਹਦ ਸਾੜਨ ਨਾਲ ਲਾਹੇਵੰਦ ਜੀਵ ਜੰਤੂਆਂ ਤੇ ਮਾੜਾ ਅਸਰ ਪੈਂਦਾ ਹੈ। ਸ਼੍ਰੀ ਹਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਪ੍ਰਧਾਨਮੰਤਰੀ ਕਿਸਾਨ ਨਿਧੀ ਯੋਜਨਾ ਅਤੇ ਕਿਸਾਨ ਭਲਾਈ ਸਕੀਮਾਂ ਸੰਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਸ਼੍ਰੀ ਅਰਿੰਦਰਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਆਏ ਹੋਏ ਕਿਸਾਨਾਂ ਨੂੰ ਮਿੱਟੀ/ਪਾਣੀ ਦੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਖੇਤੀਬਾੜੀ ਬਲਾਕ ਅਫਸਰ ਡਾ. ਜਗਸੀਰ ਸਿੰਘ ਨੇ ਆਏ ਹੋਏ ਕਿਸਾਨਾਂ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਅਪੀਲ ਕੀਤੀ ਅਤੇ ਉਹਨਾਂ ਦਾ ਧੰਨਵਾਦ ਕੀਤਾ।

ਉਹਨਾਂ ਵੱਲੋਂ ਕਿਸਾਨਾਂ ਨੂੰ ਆਉਣ ਵਾਲੇ ਸੀਜ਼ਨ ਦੌਰਾਨ ਵਧੀਆ ਕੁਆਲਿਟੀ ਦੇ ਬੀਜ ਖਰੀਦਣ ਅਤੇ ਹਰ ਇਕ ਖੇਤੀ ਇਨਪੁੱਟ ਜੋ ਕਿ ਕਿਸਾਨ ਡੀਲਰਾਂ ਪਾਸੋਂ ਖਰੀਦਦਾ ਹੈ ਉਸਦਾ ਪੱਕਾ ਬਿੱਲ ਲੈਣ ਲਈ ਕਿਹਾ ਗਿਆ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਸਾਰੇ ਕਿਸਾਨ ਵੀਰਾਂ ਨੂੰ ਅਪੀਲ ਕਰਦਾ ਹੈ ਕਿ ਅਸੀਂ ਸਾਰੇ ਰਲ ਕੇ ਪੌਣ ਪਾਣੀ ਨੂੰ ਸਾਫ ਸੁਥਰਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ, ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕਰੀਏ ਅਤੇ ਅਸੀਂ ਕਦੇ ਨਾ ਭੁੱਲੀਏ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਅਸੀਂ ਕੁਦਰਤੀ ਸੋਮਿਆਂ ਦਾ ਘਾਣ ਕਰਦੇ ਹਾਂ, ਧੂੰਏਂ ਕਾਰਨ ਹਰ ਸਾਲ ਕਈ ਬੇਕਸੂਰ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਉੱਥੇ ਹੀ ਬਿਮਾਰੀਆਂ ਨੂੰ ਵੀ ਸੱਦਾ ਦਿੰਦੇ ਹਾਂ ਉੱਥੇ ਪਰਾਲੀ ਤੋਂ ਪੈਦਾ ਹੋਏ ਧੂੰਏਂ ਕਾਰਨ ਸੜਕ ਹਾਦਸੇ ਵਾਪਰਦੇ ਹਨ ਜਿਨ੍ਹਾਂ ਵਿੱਚ ਕਈ ਤਰ੍ਹਾਂ ਦੇ ਜਾਨ ਮਾਲ ਦਾ ਨੁਕਸਾਨ ਹੁੰਦਾ ਹੈ ਧੂੰਏਂ ਕਾਰਨ ਪੈਦਾ ਹੋਇਆ ਜ਼ਹਿਰੀਲੀਆ ਗੈਸਾਂ ਕਾਰਨ ਸਾਡੇ ਬਜ਼ੁਰਗ ਅਤੇ ਬੱਚੇ ਸਾਹ ਵਰਗੀਆਂ ਅਤੇ ਹੋਰ ਭਿਆਨਕ ਬਿਮਾਰੀਆਂ ਹੁੰਦੇ ਹਨ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਕਿਸਾਨ ਮੌਜੂਦ ਸਨ।

Author: Malout Live