ਵਿਧਾਨ ਸਭਾ ਇਜਲਾਸ ਸਦਨ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ:- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸਰਕਾਰ ਵਲੋਂ ਅਹਿਮ ਬਿੱਲ ਪੇਸ਼ ਕੀਤੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰ ਤ੍ਰਿਪਤ ਰਾਜਿੰਦਰ ਬਾਜਵਾ ਨੇ ਸੂਬੇ ਦੇ ਸਾਰੇ ਸਾਈਨ ਬੋਰਡਾਂ 'ਤੇ ਪਹਿਲੀ ਭਾਸ਼ਾ ਪੰਜਾਬ ਹੋਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਵੀ ਇਸ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਮੁੱਦੇ 'ਤੇ ਗੱਲਬਾਤ ਹੋਈ ਹੈ।