ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਵਿਖੇ ਰੈਮੀਡੀਅਲ ਕੋਚਿੰਗ ਕਲਾਸਾਂ ਸੰਬੰਧੀ ਸਹਾਇਕ ਕਮਿਸ਼ਨਰ ਨੇ ਲਿਆ ਜਾਇਜ਼ਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਰੇ ਸਰਕਾਰੀ ਸਕੂਲਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੜ੍ਹਾਈ 'ਚ ਕਮਜ਼ੋਰ ਵਿਦਿਆਰਥੀਆਂ ਦੀ ਸਹਾਇਤਾ ਲਈ ਰੈਮੀਡੀਅਲ ਕੋਚਿੰਗ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਦੀ ਪ੍ਰਗਤੀ ਹੋਰ ਵਧਾਈ ਜਾ ਸਕੇ।
ਇਸ ਦੌਰਾਨ ਰਿਸ਼ਭ ਬਾਂਸਲ ਸਹਾਇਕ ਕਮਿਸ਼ਨਰ ਜਰਨਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਵਿਖੇ ਰੈਮੀਡੀਅਲ ਕੋਚਿੰਗ ਕਲਾਸਾਂ ਦਾ ਜਾਇਜ਼ਾ ਲਿਆ। ਸਕੂਲੀ ਬੱਚਿਆਂ ਦੀ ਹੌਂਸਲਾ ਅਫਜ਼ਾਈ ਲਈ ਜਿਊਮੈਟਰੀ ਬਾਕਸ ਅਤੇ ਬਿਸਕੁਟ ਵੰਡੇ ਗਏ। ਇਸ ਮੌਕੇ ਹਰਜੀਤ ਸਿੰਘ ਡਿਪਟੀ ਡੀ.ਈ.ਓ ਵੀ ਮੌਜੂਦ ਸਨ। Author: Malout Live