ਪੰਜਾਬ ਸਰਕਾਰ ਦਾ ਵੱਡਾ ਐਲਾਨ, ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰ ਦੇਵੇਗੀ ਪੱਕੀ ਨੌਕਰੀ
ਮਲੋਟ (ਪੰਜਾਬ): ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਕ ਵੱਡਾ ਐਲਾਨ ਕੀਤਾ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਨਵੀਂ ਖੇਡ ਨੀਤੀ ਲਿਆ ਰਹੀ ਹੈ ਜਿਸ ਅਨੁਸਾਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਖੇਡਾਂ ਵਿੱਚ ਮੈਡਲ ਲਿਆਉਣ ਵਾਲੇ ਖਿਡਾਰੀਆਂ ਨੂੰ
ਪੱਕੀ ਸਰਕਾਰੀ ਨੌਕਰੀਆਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਖੇਡ ਮੇਲਾ -2022 ਦੀ ਰਜਿਸਟ੍ਰੇਸ਼ਨ ਵੈੱਬਸਾਈਟ www.punjabkhedmela2022.in 'ਤੇ ਆਨਲਾਈਨ ਕੀਤੀ ਜਾ ਸਕਦੀ ਹੈ। ਆਫ ਲਾਈਨ ਲਈ ਜ਼ਿਲ੍ਹਾ ਖੇਡ ਅਫ਼ਸਰ ਦੇ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। Author: Malout Live