ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਕੱਲ੍ਹ ਮਨਾਇਆ ਜਾਵੇਗਾ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਮਲੋਟ : ਨੌਜਵਾਨ ਜੋੜਾ ਘਰ ਸੇਵਾ ਸੁਸਾਇਟੀ, ਪ੍ਰਭਾਤ ਫੇਰੀ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ (ਰਜ਼ਿ.) ਮਲੋਟ ਵੱਲੋਂ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜ਼ਿ) ਮਲੋਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੱਲ੍ਹ ਐਤਵਾਰ ਨੂੰ ਸ਼ਾਮ 6:30 ਤੋਂ 9:00 ਵਜੇ ਤੱਕ ਮਨਾਇਆ ਜਾ ਰਿਹਾ ਹੈ। ਜਿਸ ਦੇ ਸੰਬੰਧ ਵਿੱਚ ਰਾਤ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ।

ਇਸ ਦੌਰਾਨ ਭਾਈ ਨਿਰਭੈ ਸਿੰਘ ਜੀ ਹਜ਼ੂਰੀ ਰਾਗੀ ਤਖਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ ਕੀ), ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਲੋਟ, ਭਾਈ ਚੜ੍ਹਤ ਸਿੰਘ ਜੀ ਹੈੱਡ ਗ੍ਰੰਥੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ (ਰਜਿ.) ਮਲੋਟ ਹਾਜ਼ਰੀ ਭਰਨਗੇ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। Author : Malout Live