22 ਜੂਨ ਨੂੰ ਮਲੋਟ ਵਿਖੇ ਮਨਾਇਆ ਜਾਵੇਗਾ ਸ਼੍ਰੀ ਭਗਤ ਕਬੀਰ ਸਾਹਿਬ ਜੀ ਅਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

ਮਲੋਟ : ਸ਼੍ਰੀ ਭਗਤ ਕਬੀਰ ਸਾਹਿਬ ਜੀ ਅਤੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਿਤੀ 22 ਜੂਨ 2024 ਦਿਨ ਸ਼ਨੀਵਾਰ ਨੂੰ ਸਵੇਰੇ 10:00 ਵਜੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਮੰਡੀ ਹਰਜੀ ਰਾਮ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ।

ਡਾ. ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਸ਼੍ਰੀ ਮੁਕਤਸਰ ਸਾਹਿਬ, ਭਾਈ ਦਵਿੰਦਰ ਸਿੰਘ ਦਰਦੀ ਹੈੱਡ ਗ੍ਰੰਥੀ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਮੰਡੀ ਹਰਜੀ ਰਾਮ ਮਲੋਟ ਅਤੇ ਸੁਦੇਸ਼ਪਾਲ ਸਿੰਘ ਮਲੋਟ ਸੇਵਾਦਾਰ ਗੁਰਦੁਆਰਾ ਸ਼੍ਰੀ ਭਗਤ ਕਬੀਰ ਸਾਹਿਬ ਜੀ ਮਲੋਟ ਵੱਲੋਂ ਇਸ ਪ੍ਰਕਾਸ਼ ਦਿਹਾੜੇ ਮੌਕੇ ਵੱਧ ਤੋਂ ਵੱਧ ਸੰਗਤਾਂ ਨੂੰ ਪਹੁੰਚਣ ਦੀ ਬੇਨਤੀ ਕੀਤੀ ਗਈ। Author : Malout Live