ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਂਸਟੇਬਲ ਹਰਜੋਤ ਸਿੰਘ ਦੀ ਨਹਿਰ 'ਚ ਮਿਲੀ ਲਾਸ਼

ਬਠਿੰਡਾ:-  ਬਠਿੰਡਾ ਦੀ ਸਰਹਿੰਦ ਨਹਿਰ ਵਿਚੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ 'ਚ ਤਾਇਨਾਤ ਕਾਂਸਟੇਬਲ ਹਰਜੋਤ ਸਿੰਘ ਦੀ ਲਾਸ਼ ਤੈਰਦੀ ਹੋਈ ਮਿਲੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਹਰਜੋਤ ਦੇ ਪਿਤਾ ਵੀ ਪੁਲਸ 'ਚ ਤਾਇਨਾਤ ਸਨ ਤੇ ਬਾਦਲਾਂ ਦੀ ਸੁਰੱਖਿਆ ਟੀਮ ਨਾਲ ਜੁੜੇ ਹੋਏ ਸਨ। ਲੱਗਭਗ 9 ਸਾਲ ਪਹਿਲਾਂ ਹਰਜੋਤ ਦੇ ਪਿਤਾ ਦੀ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੀ ਨੌਕਰੀ ਹਰਜੋਤ ਨੂੰ ਮਿਲੀ ਸੀ।ਪਿੰਡ ਬਾਦਲ ਦੇ ਵਸਨੀਕ ਮ੍ਰਿਤਕ ਦੇ ਇੱਕ ਦੋਸਤ ਨੇ ਕਿਹਾ, "ਮੈਨੂੰ ਹੁਣੇ ਪਤਾ ਲੱਗਿਆ ਹੈ ਕਿ ਹਰਜੋਤ ਦੀ ਲਾਸ਼ ਨਹਿਰ ਵਿੱਚੋਂ ਮਿਲੀ ਹੈ। ਇਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਅਜੇ ਤੱਕ ਉਸ ਦੀ ਮੌਤ ਦੇ ਕਾਰਨਾਂ ਬਾਰੇ ਕੋਈ ਨਹੀਂ ਜਾਣਦਾ। ਉਸ ਦੇ ਦਾਦਾ ਵੀ ਹਾਲ ਹੀ 'ਚ ਮੌਤ ਹੋਈ ਸੀ।" ਹਰਜੋਤ ਸਿੰਘ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿਸ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ ਤੇ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।