ਮੁੱਖ ਸਕੱਤਰ ਨੇ ਲਿਆ ਵੱਡਾ ਐਕਸ਼ਨ, ਸ਼੍ਰੀ ਮੁਕਤਸਰ ਸਾਹਿਬ ਸਮੇਤ 9 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਨੂੰ ਵੱਧਦਿਆ ਦੇਖ ਅਤੇ ਪਰਾਲੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਸਕੱਤਰ ਨੇ ਵੱਡਾ ਐਕਸ਼ਨ ਲਿਆ ਹੈ। ਮੁੱਖ ਸਕੱਤਰ ਨੇ ਸੂਬੇ ਦੇ 9 ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ ਕੀਤੇ ਹਨ ਅਤੇ ਅਗਲੇ ਤਿੰਨ ਦਿਨਾਂ 'ਚ ਜਵਾਬ ਮੰਗਿਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਲਿਖਿਆ ਕਿ ਕਿਉਂ ਨਾ ਕਾਰਵਾਈ ਕੀਤੀ ਜਾਵੇ। ਦੱਸਣਯੋਗ ਹੈ ਕਿ ਜਿਨ੍ਹਾਂ ਜ਼ਿਲ੍ਹਿਆਂ 'ਚ 100 ਤੋਂ ਵੱਧ ਮਾਮਲੇ ਆਏ ਹਨ, ਉਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਭੇਜੇ ਗਏ ਹਨ। ਜਿਨ੍ਹਾਂ ਵਿੱਚ ਸੰਗਰੂਰ, ਬਰਨਾਲਾ, ਬਠਿੰਡਾ, ਫ਼ਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਹੈ। Author: Malout Live