ਸੀ.ਐੱਚ.ਸੀ ਚੱਕ ਸ਼ੇਰੇਵਾਲਾ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਵਲ ਸਰਜਨ ਡਾ. ਨਵਜੋਤ ਕੌਰ ਵੱਲੋਂ ਸੀ.ਐੱਚ.ਸੀ ਚੱਕ ਸ਼ੇਰੇਵਾਲਾ ਦਾ ਦੌਰਾ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਾ. ਕੁਲਤਾਰ ਸਿੰਘ ਸੀਨੀਅਰ ਮੈਡੀਕਲ ਅਫਸਰ ਅਤੇ ਸੀ.ਐੱਚ.ਸੀ ਸਟਾਫ ਮੌਜੂਦ ਸੀ। ਇਸ ਮੌਕੇ ਉਨ੍ਹਾਂ ਵੱਲੋਂ ਓਟ ਕਲੀਨਿਕ, ਜੱਚਾ ਬੱਚਾ ਵਾਰਡ, ਡਿਸਪੈਂਸਰੀ, ਦਵਾਈਆਂ ਦਾ ਸਟਾਕ,
ਲੈਬ ਦਾ ਨਿਰੀਖਣ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦੇ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। Author: Malout Live