ਪੰਜਾਬ 'ਚ ਚੱਲ ਰਹੀਆਂ ਠੰਡੀਆਂ ਹਵਾਵਾਂ ਨੇ ਫਿਰ ਠਾਰੇ ਲੋਕ, ਤੇਜ਼ ਹਵਾਵਾਂ ਚੱਲਣ ਦੀ ਉਮੀਦ

ਮਲੋਟ (ਪੰਜਾਬ): ਪੰਜਾਬ 'ਚ 1-2 ਦਿਨਾਂ ਤੋਂ ਲਗਾਤਾਰ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਤਾਪਮਾਨ ਦਾ ਪਾਰਾ ਡਿੱਗ ਗਿਆ ਹੈ। ਠੰਡੀਆਂ ਹਵਾਵਾਂ ਚੱਲਣ ਕਾਰਨ ਰਾਤਾਂ ਵੀ ਠੰਡੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ, ਜਦੋਂ ਕਿ ਦਿਨ ਵੇਲੇ ਧੁੱਪ ਨਿਕਲ ਰਹੀ ਹੈ। ਇਸ ਤੋਂ ਪਹਿਲਾਂ ਲਗਾਤਾਰ ਧੁੱਪ ਖਿੜਨ ਕਾਰਨ ਤਾਪਮਾਨ ਲਗਾਤਾਰ ਵੱਧ ਰਿਹਾ ਸੀ ਅਤੇ ਦਿਨ 'ਚ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਮਾਹਿਰਾਂ ਦੇ ਮੁਤਾਬਿਕ 17 ਫਰਵਰੀ ਨੂੰ ਮੌਸਮ ਇਕ ਵਾਰ ਫਿਰ ਕਰਵਟ ਲੈ ਸਕਦਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਨਾਲ ਲੱਗਦੇ ਗੁਆਂਢੀ ਸੂਬਿਆਂ 'ਚ ਵੀ ਘੱਟੋ-ਘੱਟ ਤਾਪਮਾਨ 'ਚ 3 ਤੋਂ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। 13 ਤੋਂ 15 ਫਰਵਰੀ ਦੌਰਾਨ ਪੰਜਾਬ, ਹਰਿਆਣਾ ਅਤੇ ਦਿੱਲੀ 'ਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ। Author: Malout Live