ਕਾਂਗਰਸੀਆਂ ਨੇ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ 'ਚੋਂ ਕੱਢਣ ਦੀ ਕੀਤੀ ਮੰਗ
ਮਲੋਟ (ਪੰਜਾਬ): ਕਾਂਗਰਸੀਆਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ‘ਤੇ ਪਟਿਆਲਾ ਤੋਂ ਐੱਮ.ਪੀ ਪ੍ਰਨੀਤ ਕੌਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ। ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ਤੋਂ ਕੱਢਣ ਦੀ ਮੰਗ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਬੀਤੇ ਦਿਨੀਂ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਇਸ ਸੰਬੰਧੀ ਮਤਾ ਵੀ ਪਾਸ ਕੀਤਾ ਗਿਆ ਸੀ।
ਇਸ ਮੀਟਿੰਗ ਵਿੱਚ ਹਰੀਸ਼ ਚੌਧਰੀ, ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਮੌਜੂਦ ਸਨ। ਪੰਜਾਬ ਕਾਂਗਰਸ ਦਾ ਦਾਅਵਾ ਹੈ ਕਿ ਸੰਸਦ ਮੈਂਬਰ ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੀ ਹੈ। ਮੀਟਿੰਗ ਵਿੱਚ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਅਤੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ। Author: Malout Live