ਠੇਕਾ ਮੁਲਾਜ਼ਮਾਂ ਨੇ ਦੂਜੇ ਦਿਨ ਵੀ ਕੰਮ ਬੰਦ ਕਰ ਕੀਤਾ ਰੋਸ ਪ੍ਰਦਰਸ਼ਨ

ਮਲੋਟ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਪਾਵਰਕਾਮ ਐਂਡ ਟ੍ਰਾਸਕੋਂ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾਈ ਆਗੂਆਂ, ਡਵੀਜ਼ਨ ਪ੍ਰਧਾਨ ਮਲੋਟ ਰਣਜੀਤ ਸਿੰਘ, ਰਮੇਸ਼ ਕੁਮਾਰ ਅਤੇ ਭੁਪਿੰਦਰ ਕੌਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਵਾਲੇ ਸੂਬਿਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਲੁੱਟ ਦੇ ਸੰਬੰਧ ਵਿੱਚ ਲੋਕ-ਲੁਭਾਵਣੀਆਂ ਗੱਲਾਂ ਕਰਕੇ ਫੋਕੀ ਵਾਹ-ਵਾਹ ਖੱਟੀ ਜਾ ਰਹੀ ਹੈ ਦੂਜੇ ਪਾਸੇ ਆਪਣੇ-ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਡ

ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦਾ ਲੋਕਮਾਰੂ ਫੈਂਸਲਾ ਲਿਆ ਜਾ ਰਿਹਾ ਹੈ। ਅੱਜ ਦੇ ਰੋਸ ਪ੍ਰਦਰਸ਼ਨ ਵਿੱਚ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ 'ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਤਨਖ਼ਾਹ ਸਮੇਂ ਸਿਰ ਦਿੱਤੀ ਜਾਵੇ। ਇਸ ਮੌਕੇ ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ। Author: Malout Live