ਸਾਡੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸਿਰ ਝੁਕਾ ਕੇ ਪ੍ਰਣਾਮ ਕਰਦੇ ਹਾਂ

ਸਾਡੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸਿਰ ਝੁਕਾ ਕੇ ਪ੍ਰਣਾਮ ਕਰਦੇ ਹਾਂ। ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਅਜੋਕੇ ਮੱਧ ਪ੍ਰਾਂਤਾਂ (ਹੁਣ ਮੱਧ ਪ੍ਰਦੇਸ਼) ਵਿੱਚ ਸ਼ਹਿਰ ਮਰਾਓ (ਹੁਣ ਡਾ ਅੰਬੇਦਕਰ ਨਗਰ) ਦੀ ਫੌਜੀ ਛਾਉਣੀ ਵਿੱਚ ਹੋਇਆ ਸੀ। ਉਹਨਾਂ ਦੀ ਮੌਤ 6 ਦਸੰਬਰ, 1956 ਵਿੱਚ ਹੋਈ ਉਸ ਸਮੇਂ ਉਨ੍ਹਾਂ ਦੀ ਉਮਰ 65 ਸੀ।  ਹਰ ਭਾਰਤ ਵਾਸੀ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖੇਗਾ ਜਿਨ੍ਹਾਂ ਨੇ ਸਾਡਾ ਸੰਵਿਧਾਨ ਬਣਾਇਆ ਤੇ ਜਿਨ੍ਹਾਂ ਨੇ ਸਮਾਜ ਦੇ ਪੱਛੜੇ ਵਰਗਾਂ ਦਾ ਪੱਧਰ ਉੱਚਾ ਚੁੱਕਣ ਲਈ ਹਮੇਸ਼ਾ ਸੰਘਰਸ਼ ਕੀਤਾ।