District NewsMalout News

ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਚੇਤ ਮਹੀਨੇ ਦੀ ਪੂਰਨਮਾਸ਼ੀ ਤੇ ਕਰਵਾਇਆ ਸਮਾਗਮ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ ਮਲੋਟ ਵਿਖੇ ਚੇਤ ਮਹੀਨੇ ਦੀ ਪੂਰਨਮਾਸ਼ੀ ਤੇ ਮਹੀਨਾਵਾਰ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਬਾਬਾ ਰਵਿੰਦਰ ਸਿੰਘ ਜੌਨੀ ਨਾਨਕਸਰ ਕਲੇਰਾਂ ਵਾਲਿਆਂ ਨੇ ਦੀਵਾਨ ਲਾਏ ਅਤੇ ਸੰਗਤ ਨੂੰ ਸ਼ਬਦ ਗੁਰੂ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਉਹਨਾਂ ਤੋਂ ਪਹਿਲਾਂ ਸਵੇਰੇ ਗੁਰੂ ਘਰ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਚੱਲ ਰਹੀ ਸ਼੍ਰੀ ਆਖੰਡ ਪਾਠ ਸਾਹਿਬ ਦੀ ਲੜੀ ਦੌਰਾਨ ਪਾਠ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਜੱਥੇ ਭਾਈ ਗੁਰਬੀਰ ਸਿੰਘ ਮਲੇਸ਼ੀਆ ਵਾਲੇ ਦੇ ਜੱਥੇ ਨੇ ਕੀਰਤਨ ਕੀਤਾ।

ਗੁਰੂਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜੀ ਨੂੰ ਸ਼ਬਦ ਗੁਰੂ ਦੇ ਲੜ ਲਾ ਕੇ ਹੀ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਪੂਰਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ 14 ਅਪ੍ਰੈਲ ਵਿਸਾਖੀ ਵਾਲੇ ਦਿਨ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਮੌਕੇ ਪੰਥ ਪ੍ਰਸਿੱਧ ਰਾਗੀ ਢਾਡੀ ਜੱਥੇ ਪੁੱਜ ਰਹੇ ਹਨ। ਇਸ ਮੌਕੇ ਬੀਬੀ ਚਰਨਜੀਤ ਕੌਰ, ਬੀਬੀ ਨਿਰਮਲ ਕੌਰ ਗਿੱਲ, ਬੀਬੀ ਰੁਪਿੰਦਰ ਕੌਰ, ਬੀਬੀ ਬਲਵਿੰਦਰ ਕੌਰ ਭੀਟੀਵਾਲਾ, ਬੀਬੀ ਮਹਿੰਦਰ ਕੌਰ ਰਾਣੀ ਅਬੋਹਰ, ਸੁਰਿੰਦਰ ਸਿੰਘ ਬੱਗਾ, ਭਾਈ ਜਗਮੀਤ ਸਿੰਘ ਖਾਲਸਾ, ਰਛਪਾਲ ਸਿੰਘ ਮਲੋਟ, ਪੱਪੂ ਭੀਟੀਵਾਲਾ, ਨਵਜੋਤ ਸਿੰਘ ਅਤੇ ਡਾ. ਸ਼ਮਿੰਦਰ ਸਿੰਘ ਆਦਿ ਹਾਜ਼ਿਰ ਸਨ।

Author: Malout Live

Back to top button