ਸਹਿਕਾਰਤਾ ਵਿਭਾਗ ਨੇ ਸਹਿਕਾਰੀ ਖੇਤੀਬਾੜੀ ਸਭਾਭਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀਬਾੜੀ ਸੰਦਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀਆਂ ਹਦਾਇਤਾਂ ਕੀਤੀਆਂ ਜਾਰੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਸਹਿਕਾਰੀ ਖੇਤੀਬਾੜੀ ਸਭਾਵਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀਬਾੜੀ ਸੰਦਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀਆਂ ਹਦਾਇਤਾਂ ਸਹਿਕਾਰਤਾ ਵਿਭਾਗ ਨੇ ਜਾਰੀ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਅਭੀਤੇਸ਼ ਸਿੰਘ ਸੰਧੂ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਸਕੱਤਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਰਕਾਰ ਵੱਲੋਂ ਸਬਸਿਡੀ ਤੇ ਸਭਾਵਾਂ ਨੂੰ ਮੁਹੱਈਆ ਕਰਵਾਏ ਗਏ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀਬਾੜੀ ਸੰਦਾਂ ਨੂੰ ਵੱਧ ਤੋਂ ਵੱਧ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾਣ ਤਾਂ ਜੋ ਇਨ੍ਹਾਂ ਸੰਦਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਲਗਭਗ 360 ਮਸ਼ੀਨਾਂ ਸਹਿਕਾਰੀ ਖੇਤੀਬਾੜੀ ਸਭਾਵਾਂ ਪਾਸ ਮੌਜੂਦ ਹਨ। ਜਿਹੜੀਆਂ ਕਿ ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚ ਹੈਪੀ ਸੀਡਲ, ਸੂਪਰ ਸੀਡਰ, ਰੋਟਾਵੇਟਰ, ਐੱਮ.ਬੀ ਪਲਾਓ, ਜ਼ੀਰੋ ਟਿੱਲ ਡਰਿੱਲ, ਮਲਚਰ ਅਤੇ ਚੌਪਰ ਮੌਜੂਦ ਹਨ। ਇਸ ਤੋਂ ਇਲਾਵਾ ਇਸ ਵਾਰ ਇਕ ਨਵੀਂ ਮਸ਼ੀਨ, ਸਰਫੇਸ ਸੀਡਰ, ਜਿਸ ਦੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕੀਤੀ ਗਈ ਹੈ, ਸਭਾਵਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਇਹ ਮਸ਼ੀਨਾਂ ਛੋਟੇ ਅਤੇ ਸੀਮਾਂਤ ਕਿਸਾਨ ਮੈਂਬਰਾਂ ਨੂੰ ਬਿਨ੍ਹਾਂ ਕਿਸੇ ਕਿਰਾਏ ਮੁਹੱਈਆ ਕਰਵਾਈਆਂ ਜਾਣਗੀਆਂ। ਕਿਸਾਨ ਮੈਂਬਰਾਂ ਨੂੰ ਵੀ ਇਹ ਸੰਦ ਵਾਜਿਬ ਕਿਰਾਇਆ ਲੈ ਕੇ ਮੁਹੱਈਆ ਕਰਵਾਏ ਜਾਣਗੇ। ਇਨ੍ਹਾਂ ਸੰਦਾਂ ਦਾ ਕਿਰਾਇਆ ਖੇਤੀਬਾੜੀ ਵਿਭਾਗ ਵੱਲੋਂ ਨਿਰਧਾਰਿਤ ਕੀਤਾ ਗਿਆ ਹੈ, ਜਿਸ ਦੀ ਜਾਣਕਾਰੀ ਕਿਸੇ ਵੀ ਸਹਿਕਾਰੀ ਖੇਤੀਬਾੜੀ ਸਭਾ ਜਾਂ ਫਿਰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦਫਤਰ ਤੋਂ ਲਈ ਜਾ ਸਕਦੀ ਹੈ। ਇਸ ਸੰਬੰਧੀ ਅਗਰ ਕਿਸੇ ਵੀ ਕਿਸਾਨ ਮੈਂਬਰ ਨੂੰ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਸੰਬੰਧਿਤ ਨਿਰੀਖਕ ਸਹਿਕਾਰੀ ਸਭਾਵਾਂ ਜਾਂ ਫਿਰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨਾਲ ਸੰਪਰਕ ਕਰ ਸਕਦਾ ਹੈ। ਬਲਾਕ ਗਿੱਦੜਬਾਹਾ, ਮਲੋਟ ਅਤੇ ਲੰਬੀ ਦੇ ਕਿਸਾਨ ਸ੍ਰ. ਪਰਿਪੂਰਨ ਸਿੰਘ ਢਿੱਲੋਂ ਮੋਬਾਇਲ ਨੰ. 99155-50008 ਤੇ ਸੰਪਰਕ ਕਰ ਸਕਦੇ ਹਨ ਅਤੇ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨ ਸ਼੍ਰੀ ਰਾਜਨ ਗੁਰਬਖਸ਼ ਰਾਏ ਮੋਬਾਇਲ ਨੰ. 98153-49645 ਤੇ ਸੰਪਰਕ ਕਰ ਸਕਦੇ ਹਨ। Author: Malout Live