ਸਿਹਤ ਵਿਭਾਗ ਨੇ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ
ਚੱਕ ਸ਼ੇਰੇਵਾਲਾ / ਸ੍ਰੀ ਮੁਕਤਸਰ ਸਾਹਿਬ:- ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਦਿਸ਼ਾ-ਨਿਰਦੇਸ਼ ਅਤੇ ਡਾ. ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਸੀ.ਐਚ.ਸੀ. ਚੱਕ ਸ਼ੇਰੇਵਾਲਾ ਵਿਖੇੇ ਐਂਟੀ ਤੰਬਾਕੂ ਦਿਵਸ ਮਨਾਇਆ ਗਿਆ। ਇਸ ਮੌਕੇ ਨੋਡਲ ਅਫਸਰ ਡਾ. ਜਤਿੰਦਰ ਪਾਲ ਸਿੰਘ, ਮੈਡੀਕਲ ਅਫਸਰ ਨੇ ਸੰਬੋਧਨ ਕਰਦੇ ਹੋਏ ਦੱਸਿਆਂ ਕਿ ਤੰਬਾਕੂ ਦੇ ਸੇਵਨ ਨਾਲ ਸਰੀਰ ਨੂੰ ਲੱਗਣ ਵਾਲੀਆਂ ਬਿਮਾਰੀਆਂ ਤੋਂ ਹਮੇਸ਼ਾ ਸੁਚੇਤ ਰਹਿਣਾ ਚਾਹੀਦਾ ਹੈ ਤਾਂ ਜੋ ਤੰਬਾਕੂ ਦੇ ਭੈੜੇ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਮੌਕੇ ਸਿਹਤ ਇੰਸਪੈਕਟਰ ਪਰਮਜੀਤ ਸਿੰਘ ਅਤੇ ਗੁਰਚਰਨ ਸਿੰਘ, ਬੀ.ਈ.ਈ ਨੇ ਦੱਸਿਆ ਕਿ ਤੰਬਾਕੂ ਦਾ ਇਸਤੇਮਾਲ ਸਿਗਰਟ, ਬੀੜੀ, ਹੁੱਕਾ ਅਤੇ ਜਰਦੇ ਆਦਿ ਵਿੱਚ ਹੁੰਦਾ ਹੈ ਅਤੇ ਇਸਦਾ ਸੇਵਨ ਕਰਨ ਵਾਲੇ ਲੋਕ ਨਸ਼ਿਆਂ ਆਦਿ ਦੀ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੌਰਾਨ ਤੰਬਾਕੂ ਸੇਵਨ ਕਰਨ ਵਾਲੇ ਲੋਕਾਂ ਵਿੱਚ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਮੌਕੇ ਜੁੜੇ ਲੋਕਾਂ ਨੇ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਪੰਜਾਬ ਨੂੰ ਤੰਬਾਕੂ ਮੁਕਤ ਕਰਨ ਦਾ ਸੰਕਲਪ ਵੀ ਕੀਤਾ। ਇਸ ਦੌਰਾਨ ਡਾਕਟਰਾਂ ਦੀ ਟੀਮ ਵੱਲੋਂ ਤੰਬਾਕੂ ਵੇਚਣ ਅਤੇ ਇਸਦਾ ਸੇਵਨ ਕਰਨ ਵਾਲੇ ਕਈ ਲੋਕਾਂ ਦੇ ਚਲਾਨ ਵੀ ਕੀਤੇ ਗਏ।