District NewsMalout News

ਝੋਨੇ ਦੀ ਪਰਾਲੀ ਨੂੰ ਵਰਤੋਂ ਵਿੱਚ ਲਿਆਉਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਝੋਨੇ ਦੀ ਪਰਾਲੀ ਨੂੰ ਵਰਤੋਂ ਵਿੱਚ ਲਿਆਉਣ ਲਈ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੀ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਪ੍ਰਦੂਸ਼ਨ ਕੰਟਰੋਲ ਬੋਰਡ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਵਰਤੋਂ ਵਿੱਚ ਲਿਆਉਣ ਲਈ ਸਖਤ ਕਦਮ ਚੁੱਕੇ ਜਾਣ। ਇਸ ਮੌਕੇ ਐੱਸ.ਡੀ.ਓ ਅਸ਼ਪ੍ਰੀਤ ਸਿੰਘ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਦੱਸਿਆ ਕਿ ਅਗਲੇ ਮਹੀਨੇ ਤੋਂ ਝੋਨੇ ਦੀ ਪਰਾਲੀ ਪਾਵਰ ਪਲਾਟਾਂ ਵੱਲੋਂ ਖਰੀਦ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਸੇਤੀਆ ਇੰਡਸਟਰੀਜ਼ ਲਿਮਿਟਡ (ਪੇਪਰ) ਰੁਪਾਣਾ,

ਮਲੋਟ ਰੋਡ ਸ਼੍ਰੀ ਮੁਕਤਸਰ ਸਾਹਿਬ, ਯੂਨੀਵਰਸਲ ਬਾਇਓਮਾਸ ਐਨਰਜੀ (ਪੀ) ਲਿਮਿਟੇਡ ਪਿੰਡ-ਚੰਨੂ, ਮਾਲਵਾ ਪਾਵਰ ਪ੍ਰਾ. ਲਿਮਟਿਡ ਪਿੰਡ ਗੁਲਾਬੇਵਾਲਾ, ਸਾਈ ਸੋਲਵੇਕਸ ਪ੍ਰਾ. ਲਿਮਟਿਡ ਗੁਰੂ ਹਰਸਹਾਏ ਰੋਡ, ਪਿੰਡ ਲੰਬੀ ਢਾਬ ਡੀ ਡਿਵਲਵਮੈਂਟ ਇੰਜੀਨੀਅਰ (ਪੀ) ਲਿਮਟਿਡ- ਅਬੋਹਰ ਬਲਾਕ, ਜਿਲ੍ਹਾ ਫਾਜਿਲਕਾ ਉਦਯੋਗਾਂ ਦੇ ਨੁਮਾਇੰਦਿਆਂ ਨੇ ਵਿਸ਼ਵਾਸ ਦੁਆਇਆ ਕਿ ਉਹਨਾਂ ਵੱਲੋਂ ਝੋਨੇ ਦੀ ਪਰਾਲੀ ਖਰੀਦਣ ਲਈ ਜਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਰਜਿੰਦਰ ਸਿੰਘ, ਖੇਤੀਬਾੜੀ ਵਿਭਾਗ ਵੱਲੋਂ ਹਰੇਕ ਪਿੰਡ ਵਿੱਚ ਆਈ.ਈ.ਸੀ ਗਤੀਵਿਧੀਆਂ ਕੀਤੀਆਂ ਜਾਣਗੀਆਂ। ਗੁਰੂਸਰ ਦੇ ਯਾਦਵਿੰਦਰ ਸਿੰਘ ਨੇ ਪਸ਼ੂਆਂ ਦੇ ਚਾਰੇ ਲਈ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ।

Author: Malout Live

Back to top button