ਡਿਪਟੀ ਕਮਿਸ਼ਨਰ ਨੇ ਓ.ਡੀ.ਐੱਫ ਪਲੱਸ ਤਹਿਤ ਕੀਤੀ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਵੱਛ ਭਾਰਤ ਮਿਸ਼ਨ ( ਗ੍ਰਾਮੀਣ ) ਤਹਿਤ ਜਿਲ੍ਹੇ ਵਿੱਚ ਚੱਲ ਰਹੇ ਕੰਮਾਂ ਸੰਬੰਧੀ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿਹਾ ਸਵੱਛ ਭਾਰਤ ਮਿਸ਼ਨ ਤਹਿਤ ਸ਼੍ਰੀ ਮੁਕਤਸਰ ਸਾਹਿਬ ਜਿਲ੍ਹਾ ਗ੍ਰੀਨ ਜ਼ੋਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਉਹਨਾਂ ਦੱਸਿਆ ਕਿ ਜਿਲ੍ਹੇ ਦੇ ਪਿੰਡਾਂ ਵਿੱਚ ਸਾਫ ਸੁਥਰਾ ਰੱਖਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਦੇ ਹਰੇਕ ਬੀ.ਡੀ.ਪੀ.ਓਜ਼ ਨੂੰ ਸੋਲਿਡ ਵੇਸਟ ਮੈਨੇਜਮੈਂਟ ਅਧੀਨ 22 ਪਿੰਡ  ਅਤੇ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਨੂੰ ਲਿਕੂਇਡ ਵੇਸਟ ਮੈਨੇਜਮੈਂਟ ਅਧੀਨ

22 ਪਿੰਡਾਂ ਦਾ ਟੀਚਾ ਦਾਤਾ ਹੈ ਤਾਂ ਜੋ ਜਿਲ੍ਹੇ ਵਿੱਚ ਸਰਕਾਰ ਵੱਲੋਂ ਦਿੱਤਾ ਗਿਆ 75 ਪ੍ਰਤੀਸ਼ਤ ਟੀਚਾ ਪ੍ਰਾਪਤ ਕੀਤਾ ਜਾ ਸਕੇ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ ਅਤੇ ਸੈਨੀਟੇਸ਼ਨ ਸੈੱਲ ਦੇ ਗੁਰਤੇਜ ਸਿੰਘ ਉਪ-ਮੰਡਲ ਇੰਜੀਨੀਅਰ ਅਤੇ ਪੰਚਾਇਤੀ ਰਾਜ ਵਿਭਾਗ ਦੇ ਉਪ-ਮੰਡਲ ਇੰਜੀਨੀਅਰ ਦੀਪਕ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 30 ਅਕਤੂਬਰ ਤੱਕ ਜਿਲ੍ਹੇ ਵਿੱਚ 175 ਪਿੰਡਾਂ ਨੂੰ ਓ.ਡੀ.ਐੱਫ ਪਲੱਸ ਕਰਨ ਦਾ ਟੀਚਾ ਦਿੱਤਾ ਗਿਆ ਹੈ। ਹੁਣ ਤੱਕ ਜਿਲੇ ਵਿੱਚ 61 ਪਿੰਡਾਂ ਨੂੰ ਓ.ਡੀ.ਐੱਫ ਪਲੱਸ ਘੋਸ਼ਿਤ ਕੀਤਾ ਗਿਆ ਹੈ, ਜਿਸ ਵਿੱਚ 43 ਪਿੰਡਾਂ ਵਿੱਚ ਲਿਕੂਇਡ ਵੇਸਟ ਮੈਨੇਜਮੈਂਟ ਅਧੀਨ ਕੰਮ ਮੁਕੰਮਲ ਕਰ ਲਿਆ ਹੈ ਅਤੇ 18 ਪਿੰਡਾਂ ਨੂੰ ਸੋਲਡ ਮੈਨੇਜਮੈਂਟ ਅਧੀਨ ਕਵਰ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਏ.ਡੀ.ਸੀ.(ਡੀ.) ਜਸਵੰਤ ਸਿੰਘ ਵੜੈਚ, ਐੱਸ.ਡੀ.ਐੱਮ. ਗਿੱਦੜਬਾਹਾ ਜਸ਼ਨਦੀਪ ਸਿੰਘ ਵੀ ਮੌਜੂਦ ਸਨ। Author: Malout Live