ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸੰਬੰਧੀ ਪੁਲਿਸ ਅਧਿਕਾਰੀਆਂ ਬੇਲਰਸ ਅਤੇ ਇੰਡਸਟਰੀ ਦੇ ਨੁੰਮਾਇੰਦਿਆਂ ਨਾਲ ਕੀਤੀ ਮੀਟਿੰਗ
ਮਲੋਟ (ਸ਼੍ਰੀੂ ਮੁਕਤਸਰ ਸਾਹਿਬ): ਡਿਪਟੀ ਕਮਿਸ਼ਨਰ ਨੇ ਇੰਡਸਟਰੀ ਦੇ ਨੁੰਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਜਲਦ ਤੋਂ ਜਲਦ ਅਤੇ ਜਿਆਦਾ ਤੋਂ ਜਿਆਦਾ ਪਰਾਲੀ ਦੀਆਂ ਬਣੀਆਂ ਹੋਈਆਂ ਗੱਠਾਂ ਚੁੱਕਣ ਤਾਂ ਜੋ ਕਿਸਾਨ ਆਪਣੀ ਅਗਲੀ ਫਸਲ ਦੀ ਬਿਜਾਈ ਸਮੇਂ ਸਿਰ ਕਰ ਸਕਣ। ਇਸ ਮੌਕੇ ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਪਰਾਲੀ ਨੂੰ ਖੇਤ ਵਿੱਚ ਕੱਢ ਕੇ ਨਿਪਟਾਰਾ ਕਰਨ ਦੇ ਐਕਸਸੀਟੂ ਪ੍ਰਬੰਧਨ ਤਰੀਕੇ ਨਾਲ ਪਰਾਲੀ ਦੇ ਨਿਪਟਾਰੇ ਦਾ ਜੋ ਨਿਰਧਾਰਿਤ ਟੀਚਾ ਹੈ, ਉਸਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਇੰਡਸਟਰੀ ਦੇ ਨੁੰਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਉਹ ਤੈਅ ਟੀਚੇ ਅਨੁਸਾਰ ਪਰਾਲੀ ਚੁੱਕਣਗੇ ਅਤੇ ਜਲਦ ਤੋਂ ਜਲਦ ਕਿਸਾਨਾਂ ਦੇ ਖੇਤ ਖਾਲੀ ਕਰਕੇ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਕਿਸਾਨ ਪਰਾਲੀ ਦੀਆਂ ਗੱਠਾਂ ਬਣਵਾ ਕੇ ਵੀ ਪਿੱਛੇ ਬਚੀ ਰਹਿੰਦ-ਖੂੰਹਦ ਨੂੰ ਅੱਗ ਲਗਾਉਂਦੇ ਹਨ ਉਹ ਅਜਿਹਾ ਨਾ ਕਰਨ, ਕਿਉਂਕਿ ਗੱਠਾਂ ਬਣਾਉਣ ਤੋਂ ਬਾਅਦ ਆਮ ਮਸ਼ੀਨਾਂ ਨਾਲ ਵੀ ਆਸਾਨੀ ਨਾਲ ਬਿਜਾਈ ਹੋ ਸਕਦੀ ਹੈ। ਇਸ ਮੌਕੇ ਜਿਲ੍ਹੇ ਵਿੱਚ ਪਰਾਲੀ ਦੀਆਂ ਗੱਠਾਂ ਦੀ ਵਰਤੋਂ ਕਰਨ ਵਾਲੇ ਇੰਡਸਟਰੀ ਦੇ ਨੁਮਾਇੰਦਿਆਂ ਇਹ ਹਦਾਇਤ ਕੀਤੀ ਕਿ ਗੱਠਾਂ ਸਟੋਰ ਕਰਨ ਲਈ ਥਾਂ ਵੀ ਘਾਟ ਨਾ ਆਵੇ,
ਇਸ ਲਈ ਸੰਬੰਧਿਤ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਅਤੇ ਉਨ੍ਹਾਂ ਗੱਠਾਂ ਬਣਾਉਣ ਵਾਲਿਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਗੱਠਾਂ ਬਣਾਉਣ ਤੋਂ ਬਾਅਦ ਛੇਤੀ ਗੱਠਾਂ ਨੂੰ ਚੁੱਕ ਵੀ ਲੈਣ ਇਸ ਲਈ ਕਿਸਾਨ ਗੱਠਾਂ ਨੂੰ ਵੀ ਅੱਗ ਨਾ ਲਗਾਉਣ। ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸੀਨੀਅਰ ਪੁਲਿਸ ਕਪਤਾਨ, ਸ਼੍ਰੀ ਭਾਗੀਰਥ ਮੀਨਾ ਅਤੇ ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫਸਰਾਂ ਨਾਲ ਵੀ ਪਰਾਲੀ ਪ੍ਰਬੰਧਨ ਸੰਬੰਧੀ ਮੀਟਿੰਗ ਕੀਤੀ ਗਈ ਅਤੇ ਕਿਹਾ ਕਿ ਪਰਾਲੀ ਨਾ ਸਾੜਨ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸ਼੍ਰੀ ਭਾਗੀਰਥ ਮੀਨਾ ਨੇ ਕਿਹਾ ਕਿ ਸਮੂਹ ਨੋਡਲ ਅਤੇ ਕਲੱਸਟਰ ਅਫਸਰਾਂ ਨਾਲ ਪੁਲਿਸ ਅਫ਼ਸਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਤਾਂ ਜੋ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਨੂੰ ਮੌਕੇ ਤੇ ਰੋਕਿਆ ਜਾ ਸਕੇ। ਇਸ ਮੌਕੇ ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਕੰਵਰਜੀਤ ਸਿੰਘ, ਐੱਸ.ਡੀ.ਐੱਮ ਮਲੋਟ ਸ਼੍ਰੀ ਸੰਜੀਵ ਕੁਮਾਰ, ਐੱਸ.ਡੀ.ਐੱਮ ਗਿੱਦੜਬਾਹਾ ਸ਼੍ਰੀਮਤੀ ਬਲਜੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਨੋਡਲ ਅਤੇ ਕਲੱਸਟਰ ਅਫ਼ਸਰ ਅਤੇ ਵੱਖ-ਵੱਖ ਇੰਡਸਟਰੀਆਂ ਦੇ ਨੁਮਾਇਂਦੇ, ਬੇਲਰਸ ਹਾਜ਼ਿਰ ਸਨ। Author: Malout Live