ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੇ ਸੰਬੰਧ ਵਿੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ- ਡਾ. ਰੂਹੀ ਦੁੱਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਵੱਖ-ਵੱਖ ਸਟੋਕ ਹੋਲਡਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਿਲ੍ਹਾ ਵਾਤਾਵਰਨ ਯੋਜਨਾ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਜਿਲ੍ਹਾ ਵਾਤਾਵਰਨ ਪਲਾਨ ਦੀਆ ਗਤੀਵਿਧੀਆਂ ਨੂੰ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਜਿਲ੍ਹੇ ਵਿੱਚ ਸਿੰਗਲ ਯੂਜ਼ਡ ਪਲਾਸਟਿਕ ਬੈਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੈਕਿੰਗ ਅਤੇ ਲਾਗੂ ਕਰਨ ’ਤੇ ਜ਼ੋਰ ਦਿੱਤਾ। ਇਸ ਸੰਬੰਧੀ ਉਨ੍ਹਾਂ ਨੇ ਨਗਰ ਕੌਂਸਲਾਂ, ਡੀ.ਡੀ.ਪੀ.ਓ, ਭੂਮੀ ਰੱਖਿਆ ਵਿਭਾਗ, ਸਿਹਤ ਵਿਭਾਗ ਅਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਤੇਜ਼ੀ ਨਾਲ ਕੰਮ ਕੰਮਪਲੀਟ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਥਾਨਕ ਸਰਕਾਰ ਵਿਭਾਗ ਨੂੰ ਈ ਵੈਸਟ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਵੀ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਲੋਕਲ ਬਾਡੀਜ਼ ਵਿੱਚ ਲਗਾਏ ਗਏ ਸੀਵਰੇਜ ਟਰੀਟਮੈਂਟ ਪਲਾਂਟਾਂ (ਐੱਸ.ਟੀ.ਪੀ) ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਸੰਬੰਧਿਤ ਅਥਾਰਿਟੀ ਨੂੰ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਐੱਸ.ਟੀ.ਪੀ ਦੀ ਸਥਾਪਨਾ ਅਤੇ ਅਪਗ੍ਰੇਡੇਸ਼ਨ ਲਈ ਸਮਾਂ-ਸੀਮਾਵਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੱਲੋਂ ਮੀਟਿੰਗ ਵਿੱਚ ਸੋਲਿਡ ਵੇਸਟ, ਲੈਗੇਸੀ ਵੇਸਟ, ਲੀਚੇਟ, ਉਸਾਰੀ ਅਤੇ ਢਾਹੁਣ ਵਾਲੇ ਮਟੀਰੀਅਲ ਅਤੇ ਈ-ਵੇਸਟ (ਖਰਾਬ ਬਿਜਲੀ ਦੀਆਂ ਤਾਰਾਂ, ਸਵਿੱਚ ਵਗੈਰਾ) ਦੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ। ਇਸ ਮੌਕੇ ਡਾ. ਨਯਨ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਰਜਨੀਸ਼ ਗਿਰਧਰ ਕਾਰਜ ਸਾਧਕ ਅਫਸਰ, ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਜਗਸੀਰ ਸਿੰਘ ਧਾਲੀਵਾਲ ਕਾਰਜ ਸਾਧਕ ਅਫਸਰ ਮਲੋਟ, ਐੱਸ.ਡੀ.ਓ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਅਸ਼ਪ੍ਰੀਤ ਸਿੰਘ ਅਤੇ ਵੱਖ-ਵੱਖ ਅਧਿਕਾਰੀ ਮੌਜੂਦ ਸਨ।
Author: Malout Live