ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰ ਟੂਰਨਾਮੈਂਟ ਦਾ ਕੀਤਾ ਉਦਘਾਟਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਖੇਡ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2022 ਤਹਿਤ ਕਰਵਾਏ ਜਾ ਰਹੇ ਅੰਡਰ-14 ਲੜਕੇ-ਲੜਕੀਆਂ ਦਾ ਜਿਲ੍ਹਾ ਪੱਧਰ ਟੂਰਨਾਮੈਂਟ ਦਾ ਉਦਘਾਟਨ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ। ਇਸ ਟੂਰਨਾਮੈਂਟ ਵਿੱਚ ਗੇਮਾਂ ਐਥਲੈਟਿਕਸ, ਖੋਹ ਖੋਹ, ਕਬੱਡੀ(ਨ.ਸ), ਕਬੱਡੀ(ਸ.ਸ) ਵਾਲੀਬਾਲ, ਫੁੱਟਬਾਲ, ਬਾਸਕਿਟਬਾਲ, ਹੈਂਡਬਾਲ, ਲਾਅਨ ਟੈਨਿਸ, ਕੁਸ਼ਤੀ, ਹਾਕੀ, ਬਾਕਸਿੰਗ, ਗਤਕਾ, ਕਿੱਕ ਬਾਕਸਿੰਗ ਅਤੇ ਬੈਡਮਿੰਟਨ, ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਵਿੱਚ ਵੱਧ ਤੋ ਵੱਧ ਭਾਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਲੋੜਵੰਦ ਖਿਡਾਰੀਆਂ ਨੂੰ ਜਿਨ੍ਹਾਂ ਸੰਭਵ ਹੋ ਸਕੇ ਸਹਾਇਤਾ ਦਿੱਤੀ ਜਾਵੇਗੀ। ਇਸ ਤੋ ਇਲਾਵਾ ਖਿਡਾਰੀਆਂ ਨੂੰ ਪੂਰੀ ਮਿਹਨਤ ਨਾਲ ਟੂਰਨਾਮੈਂਟ ਖੇਡਣ ਲਈ ਪ੍ਰੇਰਿਤ ਕੀਤਾ ਤਾਂ ਜੋ ਖਿਡਾਰੀ ਹੋਰ ਉੱਚ ਪੱਧਰੀ ਖੇਡ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰ ਸਕਣ। ਸ੍ਰ: ਪਰਮਿੰਦਰ ਸਿੰਘ ਸਿੱਧੂ ਜਿਲ੍ਹਾ ਖੇਡ ਅਫਸਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਗੇਮ ਬੈਡਮਿੰਟਨ ਦੇ ਸਿੰਗਲ ਲੜਕੀਆਂ ਦੇ ਮੁਕਾਬਲਿਆਂ ਵਿੱਚ ਭਾਵਿਆ ਸ਼ਰਮਾ ਸ਼੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ, ਭਾਵਿਕਾ ਸ਼ਰਮਾ ਸ਼੍ਰੀ ਮੁਕਤਸਰ ਸਾਹਿਬ ਨੇ ਦੂਸਰਾ ਸਥਾਨ ਅਤੇ ਕਿਰਨਦੀਪ ਕੌਰ ਪਿੰਡ ਸਿੰਘੇਵਾਲਾ ਨੇ ਤੀਸਰਾ ਸਥਾਨ ਹਾਸਿਲ ਕੀਤਾ।

ਗੇਮ ਬੈਡਮਿੰਟਨ ਦੇ ਡਬਲ ਲੜਕੀਆਂ ਦੇ ਮੁਕਾਬਲਿਆਂ ਵਿੱਚ ਭਾਵਿਆ ਸ਼ਰਮਾ ਅਤੇ ਭਾਵਿਕਾ ਸ਼ਰਮਾ ਨੇ ਪਹਿਲਾ ਸਥਾਨ, ਏਕਮਜੋਤ ਕੌਰ ਅਤੇ ਬੇਅੰਤ ਕੌਰ ਨੇ ਦੂਸਰਾ ਸਥਾਨ ਅਤੇ ਰੀਆ, ਰਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਖੇਡ ਵਾਲੀਬਾਲ ਲੜਕੀਆਂ ਦੇ ਮੁਕਾਬਲਿਆਂ ਵਿੱਚ ਨਿਸ਼ਾਨ ਅਕੈਡਮੀ ਪਿੰਡ ਔਲਖ ਨੇ ਪਹਿਲਾ ਸਥਾਨ, ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾ ਨੇ ਦੂਜਾ ਸਥਾਨ ਅਤੇ ਅਕਾਲ ਅਕੈਡਮੀ ਪਿੰਡ ਕੋਲਿਆਂਵਾਲੀ ਨੇ ਤੀਜਾ ਸਥਾਨ ਹਾਸਿਲ ਕੀਤਾ। ਐਥਲੈਟਿਕਸ ਸ਼ਾਟਪੁੱਟ ਲੜਕੀਆਂ ਦੇ ਮੁਕਾਬਲੇ ਵਿੱਚ ਲਕਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ, ਅਵਨੀਤ ਕੌਰ ਨੇ ਦੂਸਰਾ ਸਥਾਨ ਅਤੇ ਇਸ਼ਮੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਹੈਂਡਬਾਲ ਲੜਕਿਆਂ ਦੇ ਮੁਕਾਬਲੇ ਵਿੱਚ ਐੱਸ.ਡੀ.ਸੀ.ਸੈ. ਸਕੂਲ ਮਲੋਟ ਨੇ ਸਰਕਾਰੀ ਸੀ.ਸੈ. ਸਕੂਲ ਮਲੋਟ ਨੂੰ ਹਰਾਇਆ, ਸਰਕਾਰੀ ਸੀ. ਸੈ. ਸਕੂਲ ਪਿੰਡ ਭੁੱਲਰ ਨੇ ਸਰਕਾਰੀ ਹਾਈ ਸਕੂਲ ਪਿੰਡ ਮਧੀਰ ਨੂੰ ਹਰਾਇਆ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਦੌਰਾਨ ਸ੍ਰ. ਮਲੀਕਤ ਸਿੰਘ ਖੋਸਾ ਜਿਲ੍ਹਾ ਸਿੱਖਿਆ ਅਫਸਰ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਕਪਿਲ ਸ਼ਰਮਾ ਡਿਪਟੀ ਡੀ.ਓ ਸ਼੍ਰੀ ਮੁਕਤਸਰ ਸਾਹਿਬ ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਸ਼ਮਸੇਰ ਸਿੰਘ, ਜੋਗਿੰਦਰ ਸਿੰਘ ਰਿਟਾਇਰ ਏ.ਈ.ਓ, ਦਿਲਬਾਗ ਸਿੰਘ ਵਾਲੀਬਾਲ ਪ੍ਰਮੋਟਰ,  ਖੇਡ ਵਿਭਾਗ ਦਾ ਸਮੂਹ ਸਟਾਫ ਅਤੇ   ਸਿੱਖਿਆ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਦੇ ਡੀ.ਪੀ.ਈ ਅਤੇ ਪੀ.ਟੀ.ਆਈ ਮੌਕੇ ਤੇ ਮੌਜੂਦ ਸਨ।

Author: Malout Live