ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੀਤੀ ਜਿੰਮ ਦੀ ਸ਼ੁਰੂਆਤ
ਸ਼੍ਰੀ ਮੁਕਤਸਰ ਸਾਹਿਬ: ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਸਿਹਤ ਨੂੰ ਤੰਦਰੁਸਤ ਅਤੇ ਫਿੱਟ ਰੱਖਣ ਦੇ ਮਕਸਦ ਨਾਲ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿੰਮ ਦੀ ਸ਼ੁਰੂਆਤ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਤੇ ਮੁਲਾਜ਼ਮਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰਮਚਾਰੀ ਸਮੇਂ-ਸਮੇਂ ਤੇ ਇਸ ਜਿੰਮ ਵਿੱਚ ਆ ਕੇ ਵੱਖ-ਵੱਖ ਤਰ੍ਹਾਂ ਦੀਆਂ ਐਕਸਰਸਾਈਜ਼ ਕਰ ਸਕਦੇ ਹਨ।
ਉਹਨਾਂ ਇਹ ਵੀ ਕਿਹਾ ਕਿ ਇਸ ਜਿੰਮ ਦੇ ਸ਼ੁਰੂ ਹੋਣ ਨਾਲ ਮੁਲਾਜ਼ਮ ਵਰਗ ਆਪਣੀ ਸਿਹਤ ਦੇ ਵਧੀਆਂ ਤਰੀਕੇ ਨਾਲ ਦੇਖਭਾਲ ਕਰਕੇ ਆਪਣੇ ਆਪ ਨੂੰ ਬਿਮਾਰੀਆਂ ਤੋਂ ਦੂਰ ਰੱਖ ਸਕਣਗੇ। ਡਿਪਟੀ ਕਮਿਸ਼ਨਰ ਨੇ ਮੁਲਾਜ਼ਮ ਵਰਗ ਨੂੰ ਇਹ ਵੀ ਭਰੋਸਾ ਦੁਆਇਆ ਕਿ ਆਉਣ ਵਾਲੇ ਸਮੇਂ ਵਿੱਚ ਇਸ ਜਿੰਮ ਨੂੰ ਹੋਰ ਵੀ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜਿੰਮ ਦੀ ਸ਼ੁਰੂਆਤ ਹੋਣ ਨਾਲ ਮੁਲਾਜ਼ਮ ਵਰਗ ਨੇ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। Author: Malout Live