ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੀਆਂ ਵੱਖ-ਵੱਖ ਸੇਮ ਨਾਲਿਆਂ ਦਾ ਲਿਆ ਜਾਇਜਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਅੱਜ ਬਰਕੰਦੀ, ਭੁੱਲਰ, ਮਹਿਰਾਜਵਾਲਾ, ਧਿਗਾਣਾ, ਮਿੱਡਾ, ਪੱਕੀ ਟਿੱਬੀ, ਆਲਮਵਾਲਾ, ਈਨਾ ਖੇੜਾ, ਲਖਮੀਰੇਆਣਾ, ਲੱਕੜਵਾਲਾ ਅਤੇ ਤਰਖਾਣਵਾਲਾ ਪਿੰਡਾਂ ਵਿੱਚੋਂ ਦੀ ਗੁਜ਼ਰਦੀਆਂ ਸੇਮ ਨਾਲਿਆ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਹਨਾਂ ਸੰਬੰਧਿਤ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹਨਾਂ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਰਹਿ ਗਿਆ ਹੈ, ਉਹਨਾਂ ਸੇਮ ਨਾਲਿਆਂ ਦੀ ਸਫਾਈ ਦਾ ਕੰਮ ਮੁਕੰਮਲ ਕੀਤਾ ਜਾਵੇ ਤਾਂ ਜੋ ਚੱਲ ਰਹੇ

ਬਰਸਾਤੀ ਮੌਸਮ ਦੌਰਾਨ ਪਾਣੀ ਦੇ ਨਿਕਾਸੀ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਵਿਭਾਗ ਦੀਆਂ ਸਾਰੀਆਂ ਟੀਮਾਂ ਨੂੰ 24 ਘੰਟੇ ਚੌਕਸੀ ਰੱਖਣ ਦੀ ਹਦਾਇਤ ਕੀਤੀ ਗਈ ਹੈ। ਉਹਨਾਂ ਪੰਚਾਇਤੀ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਛੱਪੜਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਮੀਂਹ ਦਾ ਪਾਣੀ ਪਿੰਡਾਂ ਦੇ ਛੱਪੜਾਂ ਵਿੱਚ ਇਕੱਠਾ ਹੋ ਸਕੇ। ਉਹਨਾਂ ਪਿੰਡਾਂ ਦੇ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸੇਮ ਨਾਲਿਆਂ ਅਤੇ ਛੱਪੜਾਂ ਦੀ ਸਫਾਈ ਸੰਬੰਧੀ ਜਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। Author: Malout Live