ਡਿਪਟੀ ਕਮਿਸ਼ਨਰ ਨੇ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਇਕੱਠ ਹੋਣ 'ਤੇ ਪਾਬੰਦੀ ਲਗਾਉਣ ਦੇ ਜਾਰੀ ਕੀਤੇ ਵਿਸ਼ੇਸ਼ ਹੁਕਮ
ਮਲੋਟ (ਸ਼੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾ ਰਹੀ ਅਕਿੰਤ ਪ੍ਰੀਖਿਆਵਾਂ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ 100 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਡਿਊਟੀ 'ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ 'ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਪ੍ਰੀਖਿਆ ਕੇਂਦਰਾਂ ਦੀਆਂ ਸੀਮਾਵਾਂ ਵਿੱਚ 3 ਅਕਤੂਬਰ 2022 ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ Author: Malout Live