ਡਿਪਟੀ ਕਮਿਸ਼ਨਰ ਨੇ ਅਨਾਜ ਮੰਡੀਆਂ ਦਾ ਕੀਤਾ ਦੌਰਾਂ ਅਤੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਿਪਟੀ ਕਿਮਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਵਿਨੀਤ ਕੁਮਾਰ ਨੇ ਅੱਜ ਮੁੱਖ ਅਨਾਜ ਮੰਡੀ ਸ਼੍ਰੀ ਮੁਕਤਸਰ ਸਾਹਿਬ ਅਤੇ ਮੰਡੀ ਝਬੇਲਵਾਲੀ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਆਪਣੇ ਇਸ ਦੌਰੇ ਦੌਰਾਨ ਉਹਨਾਂ ਕਿਸਾਨਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸੰਬੰਧੀ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ ਏਜੰਸੀਆਂ ਵੱਲੋਂ ਝੋਨੇ ਫਸਲ ਖਰੀਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 148 ਖਰੀਦ ਕੇੰਦਰ ਬਣਾਏ ਗਏ ਹਨ। ਜ਼ਿਲ੍ਹੇ ਦੀਆਂ ਅਨਾਜ ਮੰਡੀਆ ਵਿੱਚ ਹੁਣ ਤੱਕ 2261 ਮੀਟਰਕ ਟਨ ਝੋਨਾ ਖਰੀਦ ਕੀਤਾ ਜਾ ਚੁੱਕਾ ਹੈ।  

ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਮਾਰਕਫੈਡ ਵੱਲੋਂ 314 ਮੀਟਰਕ ਟਨ, ਪਨਸਪ ਵੱਲੋਂ 300 ਮੀਟਰਕ ਟਨ, ਵੇਅਰ ਹਾਉਸ ਵੱਲੋਂ 428 ਮੀਟਰਕ ਟਨ, ਪ੍ਰਾਈਵੇਟ ਏਜੰਸੀਆਂ ਵੱਲੋਂ 214 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਿਆ ਹੈ। ਉਹਨਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਸਾਫ-ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋ ਉਹਨਾ ਨੂੰ ਅਨਾਜ ਮੰਡੀਆ ਵਿੱਚ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸ਼੍ਰੀਮਤੀ ਵੰਦਨਾ ਕੁਮਾਰੀ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ, ਸ਼੍ਰੀ ਗੌਰਵ ਗਰਗ ਜ਼ਿਲ੍ਹਾ ਮੰਡੀ ਅਫ਼ਸਰ, ਸੰਜੀਵ ਸ਼ਰਮਾ ਜ਼ਿਲ੍ਹਾ ਮੈਨੇਜਰ ਪਨਸਪ, ਗੁਰਮਨਪ੍ਰੀਤ ਸ਼ਿੰਘ ਜ਼ਿਲ੍ਹਾ ਮੈਨੇਜਰ ਮਾਰਕਫੈੱਡ ਅਤੇ ਰਘੁਵੀਰ ਸਿੰਘ ਜ਼ਿਲ੍ਹਾ ਮੈਨੇਜਰ ਪੰਜਾਬ ਵੇਅਰ ਹਾਊਸ ਵੀ ਮੌਜੂਦ ਸਨ। Author: Malout Live