District NewsMalout NewsPunjab
ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫਾ, ਮਹੀਨਾਵਾਰ ਆਮਦਨ ਵਿੱਚ ਕੀਤਾ ਵਾਧਾ
ਮਲੋਟ (ਪੰਜਾਬ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਗਿਆ। ਪੰਜਾਬ ਸਰਕਾਰ ਨੇ ਉਸਾਰੀ ਮਜ਼ਦੂਰਾਂ ਦੀ ਮਹੀਨਾ ਵਾਰ ਆਮਦਨ ‘ਚ ਵਾਧਾ ਕੀਤਾ। ਉਸਾਰੀ ਮਜ਼ਦੂਰਾਂ ਦੀ ਆਮਦਨ ਵਿੱਚ ਲਗਭਗ 10 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਉਸਾਰੀ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਲਈ ਵੀ ਵੱਡੇ ਕਦਮ ਚੁੱਕੇ ਹਨ। ਹੁਣ ਪੰਜਾਬ ਸਰਕਾਰ ਪਿੰਡਾਂ, ਲੇਬਰ ਚੌਕਾਂ ਅਤੇ ਉਸਾਰੀ ਸਾਈਟਾਂ ‘ਤੇ ਕੈਂਪ ਲਗਾਏਗੀ। ਮੁੱਖ ਮੰਤਰੀ ਨੇ ਦੱਸਿਆ ਕਿ ਉਸਾਰੀ ਮਜ਼ਦੂਰਾਂ ਦੇ ਰਜਿਸਟ੍ਰੇਸ਼ਨ ਲਈ ਐਪ ਵੀ ਲਾਂਚ ਕੀਤਾ ਜਾਵੇਗਾ ਅਤੇ 10 ਲੱਖ ਉਸਾਰੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਦਾ ਟੀਚਾ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਚ 5 ਲੱਖ ਦੇ ਕਰੀਬ ਰਜਿਸਟਰਡ ਉਸਾਰੀ ਮਜ਼ਦੂਰ ਹਨ। ਇਸ ਤੋਂ ਇਲਾਵਾ ਉਸਾਰੀ ਮਜ਼ਦੂਰਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਜਾਵੇਗਾ।
Author: Malout Live