ਸੁਤੰਤਰਤਾ ਦਿਵਸ ਸਮਾਗਮ ਮਨਾਉਣ ਡਿਪਟੀ ਕਮਿਸ਼ਨਰ ਨੇ ਕੀਤਾ ਮੀਟਿੰਗ ਦਾ ਆਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸੁਤੰਤਰਤਾ ਦਿਵਸ ਸਮਾਗਮ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਲਈ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੁਤੰਤਰਤਾ ਦਿਵਸ ਸਮਾਗਮ 15 ਅਗਸਤ 2023 ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਜਾਵੇਗਾ।

ਉਹਨਾਂ ਸੰਬੰਧਿਤ ਵਿਭਾਗਾਂ ਨੂੰ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਇੱਕ ਕੌਮੀ ਦਿਹਾੜਾ ਹੈ, ਇਸ ਦਿਹਾੜੇ ਨੂੰ ਮਨਾਉਣ  ਲਈ ਜਿਸ ਵੀ ਵਿਭਾਗ ਦੇ ਜੁੰਮੇ ਜੋ ਵੀ ਡਿਊਟੀ ਲਗਾਈ ਗਈ ਹੈ, ਉਸਨੂੰ ਆਪਣਾ ਨੈਤਿਕ ਫਰਜ਼ ਸਮਝਦੇ ਹੋਏ ਇਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਜਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਸ਼੍ਰੀ ਕੁਲਵੰਤ ਰਾਏ ਐੱਸ.ਪੀ, ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ, ਪ੍ਰੋ.ਗੋਪਾਲ ਸਿੰਘ ਸਕੱਤਰ ਜਿਲ੍ਹਾ ਰੈੱਡ ਕਰਾਸ ਸੰਸਥਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। Author: Malout Live