ਡਿਪਟੀ ਕਮਿਸ਼ਨਰ ਨੇ ਫੁੱਲ ਡਰੈੱਸ ਰਿਹਰਸਲ ਦਾ ਲਿਆ ਜਾਇਜਾ, ਗਣਤੰਤਰਤਾ ਦਿਵਸ ਸਮਾਗਮ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿੱਚ ਕੀਤਾ ਜਾਵੇਗਾ ਆਯੋਜਿਤ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ 26 ਜਨਵਰੀ 2024 ਨੂੰ ਗਣਤੰਤਰਤਾ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦਾ ਨਿਰੀਖਣ ਕੀਤਾ ਅਤੇ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ, ਇਸ ਮੌਕੇ ਹੋਰਨਾ ਤੋਂ ਇਲਾਵਾ ਸ਼੍ਰੀ ਭਾਗੀਰਥ ਸਿੰਘ ਮੀਨਾ ਐੱਸ.ਐੱਸ.ਪੀ, ਡਾ. ਨਯਨ ਵਧੀਕ ਡਿਪਟੀ ਕਮਿਸ਼ਨਰ, ਸ਼੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ, ਸ਼੍ਰੀਮਤੀ ਸਰੋਜ ਰਾਣੀ ਸਹਾਇਕ ਕਮਿਸ਼ਨਰ, ਸ਼੍ਰੀ ਸੁਖਬੀਰ ਸਿੰਘ ਬਰਾੜ ਤਹਿਸੀਲਦਾਰ, ਸ਼੍ਰੀ ਰਾਜੀਵ ਛਾਬੜਾ ਜਿਲ੍ਹਾ ਸਿੱਖਿਆ ਅਫਸਰ, ਸ਼੍ਰੀ ਜਗਮੋਹਨ ਸਿੰਘ ਮਾਨ ਜਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ, ਸ਼੍ਰੀਮਤੀ ਅਨਿੰਦਰਵੀਰ ਕੌਰ ਜਿਲ੍ਹਾ ਖੇਡ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਗਣਤੰਤਰਤਾ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦੀ ਫੁੱਲ ਡਰੈੱਸ ਰਿਹਰਸਲ ਪੰਜਾਬ ਪੁਲਿਸ ਦੇ ਪਰੇਡ ਕਮਾਂਡਰ ਫਤਿਹ ਸਿੰਘ ਬਰਾੜ ਡੀ.ਐੱਸ.ਪੀ (ਮਲੋਟ) ਦੀ ਅਗਵਾਈ ਵਿੱਚ ਪੰਜਾਬ ਪੁਲਿਸ, ਪੰਜਾਬ ਪੁਲਿਸ (ਮਹਿਲਾ), ਪੰਜਾਬ ਹੋਮ ਗਾਰਡਜ, ਐੱਨ.ਸੀ.ਸੀ ਅਤੇ ਸਕਾਊਟ ਦੀਆਂ ਟੁਕੜੀਆਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਮਾਰਚ ਪਾਸਟ ਪੇਸ਼ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਰਾਸ਼ਟਰੀ ਧੁੰਨ ਬਜਾਈ ਗਈ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰਤਾ ਦਿਵਸ ਸਮਾਗਮ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਹੋ ਕੇ ਰੌਣਕ ਵਿੱਚ ਵਾਧਾ ਕੀਤਾ ਜਾਵੇ। Author: Malout Live