ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਅਧੂਰੇ ਪਏ ਵਿਕਾਸ ਦੇ ਕੰਮਾਂ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲੋਕਾਂ ਨੂੰ ਸਮੇਂ ਸਿਰ ਲਾਭ ਮਿਲ ਸਕੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਜਗ੍ਹਾਂ ਦੀ ਚੋਣ ਕਰਕੇ ਖੇਡ ਮੈਦਾਨ ਦਾ ਨਿਰਮਾਣ ਕੀਤਾ ਜਾਵੇ ਅਤੇ

ਖੇਡ ਮੈਦਾਨ ਵਿੱਚ ਖਿਡਾਰੀਆਂ ਲਈ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਪਿੰਡਾਂ ਦੇ ਬੱਚੇ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਅਤੇ ਨਸ਼ੇ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਸਕਣ। ਇਸ ਮੌਕੇ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਵਿਭਾਗਾਂ ਨੂੰ ਜੋ ਫੰਡਜ਼ ਮੁਹੱਈਆ ਕਰਵਾਏ ਗਏ ਹਨ, ਉਨ੍ਹਾਂ ਫੰਡਾਂ ਦੀ ਸਹੀ ਤਰੀਕੇ ਨਾਲ ਵਰਤੋਂ ਕਰਦੇ ਹੋਏ ਅਗਲੀ ਮੀਟਿੰਗ ਵਿੱਚ ਇਸ ਸੰਬੰਧੀ ਰਿਪੋਰਟ ਪੇਸ਼ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਮੁਕਤਸਰ ਸਾਹਿਬ ਸ. ਮਨਮੋਹਨ ਸਿੰਘ, ਕਾਰਜ ਸਾਧਕ ਅਫ਼ਸਰ ਸ਼੍ਰੀ ਰਜਨੀਸ਼ ਗਿਰਧਰ, ਜਿਲ੍ਹਾ ਖੇਡ ਅਫਸਰ ਸ਼੍ਰੀਮਤੀ ਅਨਿੰਦਰਵੀਰ ਕੋਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। Author: Malout Live