ਡਿਪਟੀ ਕਮਿਸ਼ਨਰ ਨੇ 15ਵੇਂ ਵਿੱਤ ਕਮਿਸ਼ਨ ਤਹਿਤ ਜਿਲ੍ਹਾ ਵਾਟਰ ਐਂਡ ਸੈਨੀਟੇਸ਼ਨ ਵਿਭਾਗ ਵੱਲੋਂ ਕਰਵਾਏ ਜਾ ਰਹੇ ਕੰਮਾਂ ਦਾ ਲਿਆ ਜਾਇਜਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜਿਲ੍ਹਾ ਵਾਟਰ ਐਂਡ ਸੈਨੀਟੇਸ਼ਨ ਮਿਸ਼ਨ ਤਹਿਤ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ 15ਵੇਂ ਵਿੱਤ ਕਮਿਸ਼ਨ ਤਹਿਤ ਪ੍ਰਾਪਤ ਟਾਈਡ ਗ੍ਰਾਂਟਾ ਨਾਲ ਜਲ ਸਪਲਾਈ ਸਕੀਮਾਂ ਅਤੇ ਸਵੱਛ ਭਾਰਤ ਮਿਸ਼ਨ ਤਹਿਤ ਹੋਣ ਵਾਲੇ ਕੰਮਾਂ ਦੀ ਸਮੀਖਿਆਂ ਕੀਤੀ। ਉਨ੍ਹਾਂ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ 15ਵੇਂ ਵਿੱਤ ਕਮਿਸ਼ਨ ਤਹਿਤ ਜਿਲ੍ਹੇ ਦੇ ਜਿਹਨਾਂ ਪਿੰਡਾਂ ਵਿੱਚ ਕੰਮ ਚੱਲ ਰਹੇ ਹਨ, ਉਹਨਾਂ ਕੰਮਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾਵੇ ਅਤੇ ਜਿਹਨਾਂ ਪਿੰਡਾਂ ਵਿੱਚ ਕੰਮ ਸ਼ੁਰੂ ਹੋਣ ਵਾਲੇ ਹਨ,
ਉਹਨਾਂ ਪਿੰਡਾਂ ਵਿੱਚ ਕੰਮ ਸ਼ੁਰੂ ਕਰਵਾਏ ਜਾਣ ਤਾਂ ਜੋ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਇਸ ਮੌਕੇ ਮੈਂਬਰ ਸਕੱਤਰ, ਜਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਮਿਸ਼ਨ (ਜਲ ਸਪਲਾਈ ਦੇ ਕੰਮਾਂ ਲਈ )-ਕਮ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ 15ਵੇਂ ਵਿੱਤ ਕਮਿਸ਼ਨ ਤਹਿਤ ਜਲ ਸਪਲਾਈ ਸਕੀਮਾਂ ਦੇ ਕੰਮ ਪ੍ਰਗਤੀ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਜਿਲ੍ਹੇ ਦੇ 40 ਪਿੰਡਾਂ ਵਿੱਚ ਕੰਮ ਚੱਲ ਰਹੇ ਹਨ, 15 ਪਿੰਡਾਂ ਵਿੱਚ ਸੋਲਡ ਵੇਸਟ ਮੈਨੇਜਮੈਂਟ ਤਹਿਤ ਕੰਮ ਕਰਵਾਏ ਜਾ ਰਹੇ ਹਨ, ਜਦਕਿ 100 ਪਿੰਡਾਂ ਵਿੱਚ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਪਖਾਨਿਆਂ ਦਾ ਕੰਮ ਪ੍ਰਗਤੀ ਅਧੀਨ ਹੈ। Author: Malout Live