ਡਿਪਟੀ ਕਮਿਸ਼ਨਰ ਹਰ ਵੀਰਵਾਰ ਆਪਣੇ ਦਫ਼ਤਰ ਸੁਣਿਆਂ ਕਰਣਗੇ ਲੋਕਾਂ ਦੀਆਂ ਮੁਸ਼ਕਿਲਾਂ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਤਹਰ ਪ੍ਰਸ਼ਾਸਨਿਕ ਸੁਵਿਧਾਵਾਂ ਦੇਣ ਅਤੇ ਲੋਕ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੁੱਖ ਮੰਤਰੀ ਦਫ਼ਤਰ ਦੀ ਖਿੜਕੀ ਸਥਾਪਿਤ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐੱਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੇ ਕਦਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪੈਕਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਿਹੜੇ ਲੋਕਾਂ ਨੂੰ ਆਪਣੇ ਕੰਮਾਂ ਦੇ ਸੰਬੰਧ ਵਿੱਚ ਮੁੱਖ ਮੰਤਰੀ ਦਫ਼ਤਰ ਜਾਂ ਵੱਖ-ਵੱਖ ਵਿਭਾਗਾਂ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਕੰਮ ਵਾਸਤੇ ਚੰਡੀਗੜ੍ਹ ਗੇੜੇ ਮਾਰਨ ਪੌਦੇ ਸਨ। ਉਨ੍ਹਾਂ ਲਈ 'ਮੁੱਖ ਮੰਤਰੀ ਸਹਾਇਤਾ ਕੇਂਦਰ ਵਰਦਾਨ ਸਾਬਿਤ ਹੋਵੇਗਾ, ਕਿਉਂਕਿ ਉਨ੍ਹਾਂ ਦੀ ਅਰਜ਼ੀ ਇਥੋਂ ਹੀ ਉੱਪਰ ਭੇਜੀ ਜਾ ਸਕੇਗੀ। ਇਸ ਤਰ੍ਹਾਂ ਉਨ੍ਹਾਂ ਦੀਆਂ ਅਰਜ਼ੀਆਂ ਏਨੀ ਦੂਰ ਜਾਣ ਦੀ ਬਜਾਏ ਸਥਾਨਕ ਪੱਧਰ ਤੋਂ ਹੀ ਭੇਜੀਆਂ ਜਾ ਸਕਣਗੀਆਂ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਹਰ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਸਵੇਰੇ 9:00 ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕਰਿਆ ਕਰਣਗੇ। ਇਸ ਲਈ ਟੋਕਨ ਸਿਸਟਮ ਬਣਾਇਆ ਗਿਆ ਹੈ ਤਾਂ ਜੋ ਹਰੇਕ ਨੂੰ ਵਾਰੀ ਅਨੁਸਾਰ ਆਪਣੀ ਗੱਲ ਡਿਪਟੀ ਕਮਿਸ਼ਨਰ ਕੋਲ ਰੱਖਣ ਦਾ ਮੌਕਾ ਮਿਲ ਸਕੇ। Author : Malout  Live